ਸੌ ਤੋਂ ਵੱਧ ਮਜ਼ਦੂਰਾਂ ਨੂੰ ਵੰਡੀਆਂ ਰੇਡੀਅਮ ਰਿਫਲੈਕਟਰ ਜੈਕਟ
ਮੁਕਤੀਸਰ ਸੰਸਥਾ ਨੇ 100 ਤੋਂ ਵੱਧ ਮਜ਼ਦੂਰਾਂ ਨੂੰ ਵੰਡੀਆਂ ਰੇਡੀਅਮ ਰਿਫਲੈਕਟਰ ਜੈਕਟ
Publish Date: Fri, 02 Jan 2026 03:56 PM (IST)
Updated Date: Fri, 02 Jan 2026 03:59 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸੜਕ ਸੁਰੱਖਿਆ ’ਤੇ ਵੱਡੇ ਪੱਧਰ ਤੇ ਕੰਮ ਕਰ ਰਹੀ ਮੁਕਤੀਸਰ ਵੈੱਲਫੇਅਰ ਕਲੱਬ ਰਜਿਸਟਰ ਨੈਸ਼ਨਲ ਅਵਾਰਡੀ ਸੰਸਥਾ ਵੱਲੋਂ ਮੌੜ ਰੋਡ ਫਾਟਕ ’ਤੇ 100 ਤੋਂ ਵੱਧ ਮਜ਼ਦੂਰਾਂ ਨੂੰ ਰੇਡੀਅਮ ਰਿਫਲੈਕਟਰ ਜੈਕਟਾਂ ਵੰਡੀਆਂ ਗਈਆਂ। ਇਹ ਜੈਕਟਾਂ ਡੀਐਸਪੀ ਟਰੈਫਿਕ ਤਜਿੰਦਰ ਪਾਲ ਸਿੰਘ ਅਤੇ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸੁਖਦੇਵ ਸਿੰਘ ਦੀ ਅਗਵਾਈ ਹੇਠ ਵੰਡੀਆਂ ਗਈਆਂ। ਮੁਕਤੀਸਰ ਵੈੱਲਫੇਅਰ ਕਲੱਬ ਦੇ ਪ੍ਰਧਾਨ ਅਤੇ ਪੰਜਾਬ ਰਾਜ ਸੜਕ ਸੁਰੱਖਿਆ ਸਲਾਹਕਾਰ ਕਮੇਟੀ ਦੇ ਮੈਂਬਰ ਜਸਪ੍ਰੀਤ ਸਿੰਘ ਛਾਬੜਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਇਸ ਦੌਰਾਨ ਸੰਸਥਾ ਤੋਂ ਮਨਦੀਪ ਖੁਰਾਣਾ, ਨਵਦੀਪ ਸਿੰਘ, ਮਨਿੰਦਰ ਸਿੰਘ ਝਾਂਬ, ਵਿਕਰਮਜੀਤ ਸਿੰਘ, ਡਾ. ਵਿਜੇ ਬਜਾਜ ਤੋਂ ਇਲਾਵਾ ਟ੍ਰੈਫਿਕ ਐਜੂਕੇਸ਼ਨ ਸੈੱਲ ਤੋਂ ਹਰਮੰਦਰ ਸਿੰਘ ਇੰਚਾਰਜ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਦੌਰਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਪਹਿਲੀ ਤੋਂ 31 ਜਨਵਰੀ ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਉਕਤ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਡੀਐਸਪੀ ਤਜਿੰਦਰ ਪਾਲ ਸਿੰਘ ਨੇ ਕਿਹਾ ਕਿ ਜਿੱਥੇ ਅਸੀਂ ਵੱਡੇ ਵਾਹਨ ਚਾਲਕਾਂ ਨੂੰ ਜਾਗਰੂਕ ਕਰ ਰਹੇ ਹਾਂ ਉਥੇ ਅਸੀਂ ਸਾਈਕਲ ਚਾਲਕਾਂ ਦੀ ਜਾਨ ਦੀ ਸੁਰੱਖਿਆ ਵਾਸਤੇ ਵੀ ਵਿਸ਼ੇਸ਼ ਉਪਰਾਲੇ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਜੋ ਅਸੀਂ ਰੇਡੀਅਮ ਰਿਫਲੈਕਟਰ ਜੈਕਟਾਂ ਵੰਡੀਆਂ ਹਨ ਦੂਰੋਂ ਹੀ ਇਨਾ ਜੈਕਟਾਂ ਦੀ ਚਮਕ ਨਾਲ ਦੂਸਰੇ ਵਾਹਨ ਚਾਲਕ ਨੂੰ ਪਤਾ ਚਲ ਜਾਂਦਾ ਹੈ ਕਿ ਅੱਗੇ ਸਾਈਕਲ ਉੱਪਰ ਕੋਈ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਦੀ ਜਾਨ ਕੀਮਤੀ ਹੈ। ਡੀਐਸਪੀ ਤਜਿੰਦਰ ਪਾਲ ਸਿੰਘ ਨੇ ਕਿਹਾ ਕਿ ਅਸੀਂ ਧੰਨਵਾਦੀ ਹਾਂ ਮੁਕਤੀਸਰ ਵੈੱਲਫੇਅਰ ਕਲੱਬ ਦੀ ਟੀਮ ਦੇ ਜੋ ਲਗਾਤਾਰ ਹੀ ਸੜਕ ਸੁਰੱਖਿਆ ਉੱਪਰ ਜਾਗਰੂਕਤਾ ਮੁਹਿੰਮ ਚਲਾ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ’ਚ ਮਦਦ ਕਰ ਰਹੀ ਹੈ। ਇਸ ਮੌਕੇ ਪੀਸੀਆਰ ਮੁਨਸ਼ੀ ਗੁਰਲਾਲ ਸਿੰਘ, ਟਰੈਫਿਕ ਮੁਨਸ਼ੀ ਯਾਦਵਿੰਦਰ ਸਿੰਘ ਤੋਂ ਇਲਾਵਾ ਟਰੈਫਿਕ ਅਤੇ ਪੀਸੀਆਰ ਦੇ ਮੁਲਾਜ਼ਮ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।