ਵਾਹਨ ਚਲਾਉਂਦੇ ਸਮੇਂ ਕਿਸੇ ਵੀ ਪ੍ਰਕਾਰ ਦਾ ਨਸ਼ਾ ਨਾ ਕਰੋ : ਰਘਬੀਰ ਸਿੰਘ
ਮੁਕਤੀਸਰ ਸੰਸਥਾ ਨੇ ਸਬਜੀ ਰੇੜੀ, ਖੋਤਾ ਰੇੜੀ, ਰਿਕਸ਼ਾ ਚਾਲਕ ਤੇ ਆਟੋ ਡਰਾਈਵਰਾਂ ਨੂੰ ਜਾਗਰੂਕ ਕੀਤਾ
Publish Date: Sun, 18 Jan 2026 03:26 PM (IST)
Updated Date: Sun, 18 Jan 2026 03:28 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸੜਕ ਸੁਰੱਖਿਆ ਮਹੀਨੇ ਦੌਰਾਨ ਸ੍ਰੀ ਮੁਕਤਸਰ ਸਾਹਿਬ ’ਚ ਵੱਡੇ ਪੱਧਰ ਤੇ ਮੁਕਤੀਸਰ ਵੈਲਫੇਅਰ ਕਲੱਬ ਵੱਲੋਂ ਪੰਜਾਬ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਕੋਟਕਪੂਰਾ ਚੌਂਕ ਵਿਖੇ ਮੁਕਤੀਸਰ ਵੈਲਫੇਅਰ ਕਲੱਬ ਪੰਜਾਬ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਸਬਜੀ ਰੇੜੀ ਖੋਤਾ ਰੇੜੀ ਰਿਕਸ਼ਾ ਚਾਲਕ ਅਤੇ ਆਟੋ ਡਰਾਈਵਰਾਂ ਨੂੰ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਪੰਫ਼ਲੇਟ ਵੰਡੇ ਗਏ। ਇਸ ਦੌਰਾਨ ਜਾਗਰੂਕ ਕਰਦੇ ਹੋਏ ਏਐਸਆਈ ਰਘਬੀਰ ਸਿੰਘ ਨੇ ਕਿਹਾ ਕਿ ਵਾਹਨ ਚਲਾਂਦੇ ਸਮੇਂ ਕੋਈ ਵੀ ਵਿਅਕਤੀ ਨਸ਼ੇ ਦਾ ਪ੍ਰਯੋਗ ਨਾ ਕਰੇ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੇਵਰ ਨਾਲ ਵਾਹਨ ਚਲਾਨ ਕਰਕੇ ਸੜਕੀ ਹਾਦਸਿਆਂ ’ਚ ਵਾਧਾ ਹੁੰਦਾ ਹੈ ਜਿਸਦੇ ਭਿਆਨਕ ਸਿੱਟੇ ਨਿਕਲਦੇ ਹਨ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਦੀ ਜਾਨ ਕੀਮਤੀ ਹੈ ਸਾਨੂੰ ਸਾਰਿਆਂ ਨੂੰ ਕੀਮਤੀ ਜਾਨਾਂ ਬਚਾਉਣ ਲਈ ਸੜਕੀ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਦੌਰਾਨ ਜਸਪ੍ਰੀਤ ਸਿੰਘ ਛਾਬੜਾ ਪ੍ਰਧਾਨ ਮੁਕਤੀਸਰ ਵੈਲਫੇਅਰ ਕਲੱਬ ਨੇ ਕਿਹਾ ਕਿ ਸੜਕੀ ਹਾਦਸਾ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਜਾਗਰੂਕ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਬਹੁਤ ਵਾਰ ਦੇਖਣ ’ਚ ਆਇਆ ਹੈ ਕਿ ਨਸ਼ੇ ਦਾ ਸੇਵਨ ਕਰਕੇ ਵਾਹਨ ਚਲਾਉਣ ਵਾਲਾ ਵਿਅਕਤੀ ਹਾਦਸੇ ਦਾ ਸ਼ਿਕਾਰ ਬਣ ਜਾਂਦਾ ਹੈ ਜਿਸ ਕਰਕੇ ਉਹ ਆਪਣੀ ਕੀਮਤੀ ਜਾਨ ਗਵਾ ਬੈਠਦਾ ਹੈ ਉਹਨਾਂ ਨੇ ਕਿਹਾ ਕਿ ਉਸਦੀ ਕੀਮਤੀ ਜਾਨ ਦੇ ਨਾਲ ਨਾਲ ਉਸਦੇ ਪਰਿਵਾਰ ਨੂੰ ਵੀ ਦੁੱਖ ਦਾ ਸਾਹਮਣਾ ਕਰਨਾ ਪੈਂਦਾ ਹੈ ਛਾਬੜਾ ਨੇ ਕਿਹਾ ਕਿ ਜੋ ਲੋਕ ਨਸ਼ੇ ਦਾ ਸੇਵਨ ਕਰਕੇ ਵਾਹਨ ਚਲਾਉਂਦੇ ਹਨ ਪੁਲਿਸ ਵੱਲੋਂ ਲਗਾਤਾਰ ਹੀ ਐਲਕੋਹਲ ਮੀਟਰਾਂ ਰਾਹੀਂ। ਉਨ੍ਹਾਂ ਦੀ ਚੈਕਿੰਗ ਕਰਕੇ ਉਨਾਂ ਨੂੰ ਭਾਰੀ ਜੁਰਮਾਨੇ ਕੀਤੇ ਜਾ ਰਹੇ ਹਨ ਜਿਨਾਂ ਤੋਂ ਸਾਨੂੰ ਬਚਣ ਦੀ ਲੋੜ ਹੈ। ਇਸ ਮੌਕੇ ਕੋਨਸਟੇਬਲ ਸੁਖਪ੍ਰੀਤ ਸਿੰਘ, ਸੀਨੀਅਰ ਲੇਡੀ ਕਾਂਸਟੇਬਲ ਅਮਨਦੀਪ ਕੌਰ, ਪੰਜਾਬ ਹੋਮ ਗਾਰਡ ਤੋਂ ਸੀਤਾ ਸਿੰਘ, ਪੰਜਾਬ ਹੋਮ ਗਾਰਡ ਤੋਂ ਜਸਵਿੰਦਰ ਕੌਰ ਹਾਜ਼ਰ ਸਨ।