ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਮਿਸ਼ਨ ਫਤਿਹ ਤਹਿਤ ਕੋਵਿਡ-19 ਸਬੰਧੀ ਸਿਹਤ ਵਿਭਾਗ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਵੱਖ ਵੱਖ ਸਕੂਲ ਕਾਲਜਾਂ, ਜਨਤਕ ਥਾਵਾਂ ਤੇ ਸਰਕਾਰੀ ਤੇ ਗੈਰ ਸਰਕਾਰੀ ਦਫ਼ਤਰਾਂ 'ਚ ਲੋਕਾਂ ਦੇ ਸਹਿਯੋਗ ਨਾਲ ਕੈਂਪ ਲਗਾ ਕੇ ਸੈਂਪਲ ਲਏ ਜਾ ਰਹੇ ਹਨ ਤੇ ਕੋਵਿਡ ਤੋਂ ਬਚਾਅ ਲਈ ਵੈਕਸੀਨੇਸ਼ਨ ਕੀਤੀ ਜਾ ਰਹੀ ਤਾਂ ਜੋ ਹਰ ਵਿਅਕਤੀ ਦਾ ਬਚਾਅ ਹੋ ਸਕੇ। ਉਨਾਂ੍ਹ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਸੋਮਵਾਰ ਨੂੰ ਕੋਈ ਵੀ ਮਰੀਜ਼ ਕੋਰੋਨਾ ਪਾਜ਼ੇਟਿਵ ਨਹੀਂ ਪਾਇਆ ਗਿਆ। ਜ਼ਿਲ੍ਹੇ 'ਚ ਹੁਣ ਤੱਕ 523 ਕੋਰੋਨਾ ਪਾਜ਼ੇਟਿਵ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ 'ਚ ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 10 ਰਹਿ ਗਈ ਹੈ। ਜ਼ਿਲ੍ਹੇ ਭਰ 'ਚੋਂ ਹੁਣ ਤੱਕ ਕੁੱਲ 429342 ਸੈਂਪਲ ਲਏ ਗਏ ਹਨ ਜਿਨਾਂ੍ਹ 'ਚੋਂ 401244 ਲੋਕਾਂ ਦੇ ਸੈਂਪਲ ਨੈਗਟਿਵ ਪਾਏ ਗਏ ਹਨ। ਜ਼ਲਿ੍ਹੇ 'ਚੋਂ ਹੁਣ ਤੱਕ 18236 ਮਰੀਜ਼ ਠੀਕ ਹੋ ਚੁੱਕੇ ਹਨ। ਜ਼ਿਲ੍ਹੇ 'ਚ ਅੱਜ ਕਿਸੇ ਵੀ ਸੈਂਪਲ ਦਾ ਰਿਜਲਟ ਪੈਂਡਿਗ ਨਹੀਂ ਹੈ। ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਵਿਡ 19 ਸਬੰਧੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।