- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਕੋਟਭਾਈ ’ਤੋਂ ਇੱਕ ਮੁਲਜ਼ਮ ਆਪਣੇ ਦੋ ਸਾਥੀਆਂ ਦੀ ਮਦਦ ਨਾਲ ਪੁਲਿਸ ਹਿਰਾਸਤ ’ਚੋਂ ਫ਼ਰਾਰ ਹੋ ਗਿਆ। ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਕੋਠੇ ਢਾਬ ਵਾਲੇ ਪਿੰਡ ਕੋਟਲੀ ਅਬਲੂ ਵਜੋਂ ਹੋਈ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਥਾਣਾ ਕੋਟਭਾਈ ’ਤੋਂ ਇੱਕ ਮੁਲਜ਼ਮ ਆਪਣੇ ਦੋ ਸਾਥੀਆਂ ਦੀ ਮਦਦ ਨਾਲ ਪੁਲਿਸ ਹਿਰਾਸਤ ’ਚੋਂ ਫ਼ਰਾਰ ਹੋ ਗਿਆ। ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਕੋਠੇ ਢਾਬ ਵਾਲੇ ਪਿੰਡ ਕੋਟਲੀ ਅਬਲੂ ਵਜੋਂ ਹੋਈ ਹੈ।
ਮਨਪ੍ਰੀਤ ਖ਼ਿਲਾਫ਼ 18 ਫ਼ਰਵਰੀ ਨੂੰ ਥਾਣਾ ਕੋਟਭਾਈ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਦਵਾਈ ਦੀ ਮੰਗ ਕੀਤੀ ਸੀ। ਉਸ ਦੀ ਸਰੀਰਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਸੇਫ਼ ਕਸਟਡੀ ’ਚ ਰੱਖਿਆ ਗਿਆ ਸੀ। ਇਸੇ ਦੌਰਾਨ ਉਹ ਆਪਣੇ ਦੋ ਸਾਥੀਆਂ ਲਵਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਦੀ ਮਦਦ ਨਾਲ ਕਾਰ ’ਚ ਬੈਠ ਕੇ ਥਾਣੇ ਤੋਂ ਫ਼ਰਾਰ ਹੋ ਗਿਆ। ਇਸ ਸਬੰਧੀ ਡੀਐੱਸਪੀ ਜਤਿੰਦਰ ਸਿੰਘ ਗਿੱਦੜਬਾਹਾ ਨੇ ਕਿਹਾ ਕਿ ਫ਼ਰਾਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਜਲਦ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ।