- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਕਤਸਰ ਦੇ ਪਿੰਡ ਸੱਕਾਂਵਾਲੀ ’ਚ ਗੁਰਦੁਆਰਾ ਸਾਹਿਬ ਦੇ ਨੇੜੇ ਇੱਕ ਗਲੀ ਵਿੱਚ ਸ੍ਰੀ ਗੁਟਕਾ ਸਾਹਿਬ ਦੇ ਪਵਿੱਤਰ ਅੰਗ ਖਿੱਲਰੇ ਹੋਏ ਮਿਲੇ।

ਭੰਵਰਾ\ਗਿੱਲ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਮੁਕਤਸਰ ਦੇ ਪਿੰਡ ਸੱਕਾਂਵਾਲੀ ’ਚ ਗੁਰਦੁਆਰਾ ਸਾਹਿਬ ਦੇ ਨੇੜੇ ਇੱਕ ਗਲੀ ਵਿੱਚ ਸ੍ਰੀ ਗੁਟਕਾ ਸਾਹਿਬ ਦੇ ਪਵਿੱਤਰ ਅੰਗ ਖਿੱਲਰੇ ਹੋਏ ਮਿਲੇ। ਘਟਨਾ ਦੀ ਸੂਚਨਾ ਮਿਲਦਿਆਂ ਹੀ ਇਤਿਹਾਸਕ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਦੇ ਮੈਨੇਜਰ ਨਿਰਮਲਜੀਤ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਮੌਕੇ ’ਤੇ ਪਹੁੰਚੇ।
ਐੱਸਐੱਸਪੀ ਅਭਿਮਨਿਊ ਰਾਣਾ ਨੇ ਮਾਮਲੇ ’ਚ ਤੁਰੰਤ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਪੁਲਿਸ ਟੀਮ ਗਠਿਤ ਕਰਕੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੇ ਸਖ਼ਤ ਹੁਕਮ ਦਿੱਤੇ ਹਨ।