ਮੁਕਤਸਰ ਵਿਕਾਸ ਮਿਸ਼ਨ ਦੀ ਇਕੱਤਰਤਾ ਅੱਜ
ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਅੱਜ 22 ਮਾਰਚ ਨੂੰ : ਢੋਸੀਵਾਲ
Publish Date: Sat, 21 Mar 2026 04:04 PM (IST)
Updated Date: Sat, 21 Mar 2026 04:07 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਮੁਕਤਸਰ ਵਿਕਾਸ ਮਿਸ਼ਨ ਦੀ ਵਿਸ਼ੇਸ਼ ਮੀਟਿੰਗ ਅੱਜ ਬਾਅਦ ਦੁਪਹਿਰ 3 ਵਜੇ ਹੋਵੇਗੀ। ਮਿਸ਼ਨ ਮੁਖੀ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਹੈ ਮੀਟਿੰਗ ਦੌਰਾਨ ਵੱਖ-ਵੱਖ ਸ਼ਹਿਰੀ ਸਮੱਸਿਆਵਾਂ ਤੇ ਵੱਧ ਰਹੀ ਟ੍ਰੈਫਿਕ ਸਮੱਸਿਆ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਇਹਨਾਂ ਨੂੰ ਸ਼ਾਸਨ ਪ੍ਰਸ਼ਾਸਨ ਤੱਕ ਪਹੁੰਚਾਇਆ ਜਾਵੇਗਾ। ਇਸ ਤੋਂ ਇਲਾਵਾ ਸ਼ਹਿਰ ਦੀਆਂ ਐਂਟਰੀ ਵਾਲੀਆਂ ਸੜਕਾਂ ਉਪਰ ਬਣੇ ਲਾਲ ਰੰਗ ਦੇ ਸਰਕਾਰੀ ਯਾਦਗਾਰੀ ਗੇਟਾਂ ਦੀ ਦਿਨੋਂ ਦਿਨ ਬਦ ਦੋਂ ਬਦਤਰ ਹੁੰਦੀ ਜਾ ਰਹੀ ਹਾਲਤ ਬਾਰੇ ਵੀ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਜਿਕਰਯੋਗ ਹੈ ਕਿ ਉਕਤ ਯਾਦਗਾਰੀ ਗੇਟਾਂ ਦੀ ਹਾਲਤ ਸੁਧਾਰਨ ਲਈ ਮੁਕਤਸਰ ਵਿਕਾਸ ਮਿਸ਼ਨ ਸਮੇਤ ਹੋਰਨਾਂ ਨੇ ਵੀ ਜਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਮਾਮਲਾ ਲਿਆਂਦਾ ਹੈ। ਪਰੰਤੂ ਬਹੁਤ ਹੈਰਾਨੀ ਦੀ ਗੱਲ ਹੈ ਕਿ ਜਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਯਾਦਗਾਰੀ ਗੇਟਾਂ ਦੀ ਹੁਲਤ ਸੁਧਾਰਨ ਲਈ ਸਾਜਿਸ਼ੀ ਢੰਗ ਨਾਲ ਭੇਦ ਭਰੀ ਚੁੱਪੀ ਧਾਰਨ ਕੀਤੀ ਹੋਈ ਹੈ।