- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇੱਕ ਖੁੱਲ੍ਹੇ ਗੁਦਾਮ ’ਤੇ ਹਮਲਾ ਕਰ ਕੇ ਚੌਕੀਦਾਰਾਂ ਨੂੰ ਬੰਧਕ ਬਣਾਉਣ ਅਤੇ ਭਾਰੀ ਮਾਤਰਾ ’ਚ ਕਣਕ ਦੀਆਂ ਬੋਰੀਆਂ ਚੋਰੀ ਕਰਨ ਦੇ ਦੋਸ਼ ਹੇਠ 20-25 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇੱਕ ਖੁੱਲ੍ਹੇ ਗੁਦਾਮ ’ਤੇ ਹਮਲਾ ਕਰ ਕੇ ਚੌਕੀਦਾਰਾਂ ਨੂੰ ਬੰਧਕ ਬਣਾਉਣ ਅਤੇ ਭਾਰੀ ਮਾਤਰਾ ’ਚ ਕਣਕ ਦੀਆਂ ਬੋਰੀਆਂ ਚੋਰੀ ਕਰਨ ਦੇ ਦੋਸ਼ ਹੇਠ 20-25 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ।
ਜਾਣਕਾਰੀ ਅਨੁਸਾਰ ਮਾਰਕਫੈੱਡ ਸ਼ਾਖਾ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਹਰਮੀਤ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੱਸਿਆ ਕਿ 24 ਅਤੇ 25 ਜੁਲਾਈ ਦੀ ਦਰਮਿਆਨੀ ਰਾਤ ਕਰੀਬ 1:30 ਵਜੇ ਜਲਾਲਾਬਾਦ ਰੋਡ ਸਥਿਤ ਸ਼ਰਮਾ ਓਪਨ ਗੁਦਾਮ ’ਚ ਇਹ ਵਾਰਦਾਤ ਵਾਪਰੀ। ਹਥਿਆਰਾਂ ਨਾਲ ਲੈਸ ਲਗਭਗ 20-25 ਅਣਪਛਾਤੇ ਵਿਅਕਤੀ ਗੁਦਾਮ ਦਾ ਮੁੱਖ ਗੇਟ ਤੋੜ ਕੇ ਇੱਕ ਕੈਂਟਰ ਸਮੇਤ ਅੰਦਰ ਦਾਖ਼ਲ ਹੋਏ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਗੁਦਾਮ ’ਚ ਮੌਜੂਦ ਸਾਰੇ ਚੌਕੀਦਾਰਾਂ ਨੂੰ ਹਥਿਆਰਾਂ ਦੇ ਜ਼ੋਰ ’ਤੇ ਡਰਾਇਆ-ਧਮਕਾਇਆ। ਇਸ ਤੋਂ ਬਾਅਦ ਉਨ੍ਹਾਂ ਦੇ ਹੱਥ ਬੰਨ੍ਹ ਕੇ ਉਨ੍ਹਾਂ ਨੂੰ ਇੱਕ ਕਮਰੇ ’ਚ ਬੰਦ ਕਰ ਦਿੱਤਾ ਅਤੇ ਉਨ੍ਹਾਂ ਦੇ ਮੋਬਾਈਲ ਫੋਨ ਵੀ ਖੋਹ ਲਏ।
ਇਸ ਮਗਰੋਂ ਮੁਲਜ਼ਮਾਂ ਨੇ ਗੁਦਾਮ ’ਚ ਸਟੋਰ ਕੀਤੀ ਫ਼ਸਲ ਸਾਲ 2026-27 ਦੀ ਕਣਕ ਦੇ ਚੱਕਾ ਨੰਬਰ 10, ਪਲਿੰਥ ਨੰਬਰ 4 ਵਿੱਚੋਂ ਕਰੀਬ 300 ਗੱਟੇ (ਬੋਰੀਆਂ) ਕੈਂਟਰ ’ਚ ਲੱਦ ਲਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਮੈਨੇਜਰ ਦੀ ਸ਼ਿਕਾਇਤ ਦੇ ਆਧਾਰ ’ਤੇ 20-25 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।