- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਹੁਸਨਰ ਵਿਖੇ ਇੱਕ ਵਿਅਕਤੀ ਵੱਲੋਂ ਘਰੇਲੂ ਕਲੇਸ਼ ਅਤੇ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀ ਕਰਨ ਦਾ ਦੁਖਦ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਪਿੰਡ ਹੁਸਨਰ ਵਿਖੇ ਇੱਕ ਵਿਅਕਤੀ ਵੱਲੋਂ ਘਰੇਲੂ ਕਲੇਸ਼ ਅਤੇ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀ ਕਰਨ ਦਾ ਦੁਖਦ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਗੁਰਪ੍ਰੀਤ ਸਿੰਘ ਦੀ ਮਾਤਾ ਗੁਰਮੀਤ ਕੌਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸਦੇ ਪੁੱਤਰ ਦਾ ਵਿਆਹ ਕਰੀਬ 15 ਸਾਲ ਪਹਿਲਾਂ ਹੋਇਆ ਸੀ। ਉਨ੍ਹਾਂ ਦੱਸਿਆ ਕਿ ਉਸ ਦੀ ਨੂੰਹ ਪਿਛਲੇ ਕਰੀਬ 7-8 ਮਹੀਨਿਆਂ ਤੋਂ ਆਪਣੇ ਬੱਚਿਆਂ ਸਮੇਤ ਆਪਣੇ ਪੇਕੇ ਘਰ ਰਹਿ ਰਹੀ ਸੀ ਅਤੇ ਉਸਦੇ ਉੱਥੇ ਕਿਸੇ ਨਾਲ ਪ੍ਰੇਮ ਸਬੰਧ ਹੋਣ ਬਾਰੇ ਵੀ ਪਤਾ ਲੱਗਾ ਸੀ। ਗੁਰਪ੍ਰੀਤ ਕੁਝ ਦਿਨ ਪਹਿਲਾਂ ਆਪਣੀ ਪਤਨੀ ਨੂੰ ਵਾਪਸ ਲਿਆਉਣ ਲਈ ਵੀ ਗਿਆ ਸੀ, ਪਰ ਉਹ ਨਾਲ ਆਉਣ ਲਈ ਰਾਜ਼ੀ ਨਹੀਂ ਹੋਈ। ਮਾਤਾ ਗੁਰਮੀਤ ਕੌਰ ਅਨੁਸਾਰ ਇਸੇ ਵਜ੍ਹਾ ਕਰਕੇ ਗੁਰਪ੍ਰੀਤ ਅਕਸਰ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ ਅਤੇ ਇਸੇ ਪਰੇਸ਼ਾਨੀ ਕਾਰਨ ਅੱਜ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕਦਿਆਂ ਖੁਦਕੁਸ਼ੀ ਕਰ ਲਈ।
ਡੀਐੱਸਪੀ ਜਤਿੰਦਰ ਸਿੰਘ ਨੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਖ਼ਿਲਾਫ਼ ਮਾਮਲਾ ਪਰਚਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ ਜਾਵੇਗਾ।