Muktsar News : ਸ਼ਿਵ ਸੈਨਾ ਆਗੂ ਕਤਲ ਮਾਮਲੇ 'ਚ ਵੱਡਾ ਅਪਡੇਟ, ਜ਼ਹਿਰੀਲਾ ਟੀਕਾ ਲਾ ਕੇ ਮਾਰਿਆ ਮਾਪਿਆਂ ਦਾ ਇਕਲੌਤਾ ਪੁੱਤਰ; ਪਰਿਵਾਰਕ ਮੈਂਬਰਾਂ ਨੇ ਲਾਏ ਦੋਸ਼
ਸ੍ਰੀ ਮੁਕਤਸਰ ਸਾਹਿਬ ’ਚ ਸ਼ਿਵ ਸੈਨਾ ਆਗੂ ਦੀ ਮੌਤ ਦੇ ਮਾਮਲੇ ’ਚ ਥਾਣਾ ਸਿਟੀ ਪੁਲਿਸ ਨੇ ਤਿੰਨ ਮੁਲਜ਼ਮਾਂ ਵਿਰੁੱਧ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ ਕੀਤਾ ਹੈ। ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ।
Publish Date: Fri, 12 Dec 2025 05:27 PM (IST)
Updated Date: Fri, 12 Dec 2025 08:36 PM (IST)
ਭੰਵਰਾ\ਗਿੱਲ. ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ’ਚ ਸ਼ਿਵ ਸੈਨਾ ਆਗੂ ਦੀ ਮੌਤ ਦੇ ਮਾਮਲੇ ’ਚ ਥਾਣਾ ਸਿਟੀ ਪੁਲਿਸ ਨੇ ਤਿੰਨ ਮੁਲਜ਼ਮਾਂ ਵਿਰੁੱਧ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ ਕੀਤਾ ਹੈ। ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ। ਇਸ ਦੌਰਾਨ ਪਰਿਵਾਰ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪੁੱਤਰ ਸ਼ਿਵ ਕੁਮਾਰ ਸ਼ਿਵਾ (23) ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਨੂੰ ਉਸਦੇ ਦੋਸਤ ਨੇ ਆਪਣੇ ਦੋ ਦੋਸਤਾਂ ਨਾਲ ਮਿਲ ਕੇ ਜ਼ਹਿਰੀਲਾ ਟੀਕਾ ਲਗਾ ਕੇ ਮਾਰ ਦਿੱਤਾ ਹੈ।ਡੀਐੱਸਪੀ ਬਚਨ ਸਿੰਘ ਨੇ ਕਿਹਾ ਕਿ ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ।