
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰਾਸ਼ਟਰੀ ਗੀਤ ਵੰਦੇ ਮਾਤਰਮ ਦੇ ਕਥਿਤ ਅਪਮਾਨ ਦੇ ਵਿਰੋਧ ਵਿੱਚ ਐਤਵਾਰ ਦੀ ਸ਼ਾਮ ਨੂੰ ਭਾਜਪਾ ਯੁਵਾ ਮੋਰਚਾ ਦੇ ਆਗੂ ਅਤੇ ਹੋਰ ਭਾਜਪਾ ਦੇ ਸੀਨੀਅਰ ਆਗੂ ਜ਼ਿਲਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਕੋਠੀ ਦਾ ਘਿਰਾਓ ਕਰਨ ਲਈ ਪਹੁੰਚੇ।

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਰਾਸ਼ਟਰੀ ਗੀਤ ਵੰਦੇ ਮਾਤਰਮ ਦੇ ਕਥਿਤ ਅਪਮਾਨ ਦੇ ਵਿਰੋਧ ਵਿੱਚ ਐਤਵਾਰ ਦੀ ਸ਼ਾਮ ਨੂੰ ਭਾਜਪਾ ਯੁਵਾ ਮੋਰਚਾ ਦੇ ਆਗੂ ਅਤੇ ਹੋਰ ਭਾਜਪਾ ਦੇ ਸੀਨੀਅਰ ਆਗੂ ਜ਼ਿਲਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਕੋਠੀ ਦਾ ਘਿਰਾਓ ਕਰਨ ਲਈ ਪਹੁੰਚੇ। ਇਸ ਦੌਰਾਨ ਭਾਜਪਾ ਆਗੂਆਂ ਅਤੇ ਯੁਵਾ ਮੋਰਚਾ ਦੇ ਆਗੂਆਂ ਨੇ ਬੈਰੀਕੇਡ ਤੋੜਦੇ ਹੋਏ ਅੱਗੇ ਵਧ ਕੇ ਪੁਲਿਸ ਨਾਲ ਥੋੜੀ ਝੜਪ ਤੋਂ ਬਾਅਦ ਰਾਜਾ ਵੜਿੰਗ ਦੀ ਕੋਠੀ ਤੱਕ ਪਹੁੰਚ ਗਏ। ਇਸ ਦੌਰਾਨ ਉਹਨਾਂ ਕਾਂਗਰਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਉਧਰ ਪ੍ਰਧਾਨ ਰਾਜਾ ਵੜਿੰਗ ਵੀ ਆਪਣੀ ਰਿਆਇਸ਼ ਤੇ ਮੌਜੂਦ ਸਨ ਜੋ ਕਿ ਭਾਜਪਾ ਆਗੂਆਂ ਨੂੰ ਅੰਦਰ ਤੱਕ ਲੈ ਕੇ ਗਏ ਅਤੇ ਉਹਨਾਂ ਲਈ ਮਠਿਆਈ ਅਤੇ ਪਾਣੀ ਆਦਿ ਦਾ ਲੈ ਕੇ ਆਏ ਪਰ ਭਾਜਪਾ ਆਗੂਆਂ ਨੇ ਇਸ ਨੂੰ ਗ੍ਰਹਿਣ ਕਰਨ ਤੋਂ ਇਨਕਾਰ ਕਰ ਦਿੱਤਾ।
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਰਾਜੇਸ਼ ਗੋਰਾ ਪਠੇਲਾ, ਰਾਜਕੁਮਾਰ ਮੇਲੂ ਭਟੇਜਾ, ਪਰਮਿੰਦਰ ਸਿੰਘ ਪਾਸ਼ਾ, ਹਰੀਸ਼ ਵਾਟਸ ਅਤੇ ਯਵਾ ਮੋਰਚਾ ਦੇ ਆਗੂਆਂ ਅਨੁਰਾਗ ਸ਼ਰਮਾ ਤੋਂ ਇਲਾਵਾ ਵਰਕਰ ਹਾਜ਼ਰ ਸਨ।