- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਵੱਲੋਂ ਉਕਤ ਮਸਲੇ ਨੂੰ ਲੈ ਕੇ ਕਾਂਗਰਸ ਦੇ ਇਕ ਸਾਬਕਾ ਐੱਮਸੀ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਇੱਕ ਪ੍ਰਿੰਟਿੰਗ ਪ੍ਰੈਸ, ਵਾਹਨ ਮਾਲਕ ਤੇ ਚਾਲਕ ਦੀ ਉਕਤ ਮਾਮਲੇ ਵਿੱਚ ਭੂਮਿਕਾ ਦੀ ਜਾਂਚ ਕਰਵਾਉਣ ਤੇ ਕਰਵਾਈ ਕਰਨ ਲਈ ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤ ਦਿੱਤੀ ਗਈ ਹੈ।

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਬੀਤੇ ਦਿਨ ਸ੍ਰੀ ਮੁਕਤਸਰ ਸਾਹਿਬ ਵਿੱਚ ਕਾਂਗਰਸ ਦੇ ਸੂਬਾ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ‘ਭੁਪੇਸ਼ ਬਘੇਲ ਗੋ ਬੈਕ’ ਦੇ ਫਲੈਕਸ ਸ਼ਹਿਰ ਵਿੱਚ ਲਗਾਏ ਗਏ ਸਨ। ਇਸ ਸਬੰਧ ਵਿੱਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਵੱਲੋਂ ਉਕਤ ਮਸਲੇ ਨੂੰ ਲੈ ਕੇ ਕਾਂਗਰਸ ਦੇ ਇਕ ਸਾਬਕਾ ਐੱਮਸੀ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਇੱਕ ਪ੍ਰਿੰਟਿੰਗ ਪ੍ਰੈਸ, ਵਾਹਨ ਮਾਲਕ ਤੇ ਚਾਲਕ ਦੀ ਉਕਤ ਮਾਮਲੇ ਵਿੱਚ ਭੂਮਿਕਾ ਦੀ ਜਾਂਚ ਕਰਵਾਉਣ ਤੇ ਕਰਵਾਈ ਕਰਨ ਲਈ ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤ ਦਿੱਤੀ ਗਈ ਹੈ। ਪੁਲਿਸ ਨੇ ਉਹਨਾਂ ਨੂੰ ਇਸ ਮਾਮਲੇ ਵਿੱਚ ਕਾਰਵਾਈ ਦਾ ਭਰੋਸਾ ਦਿੱਤਾ ਹੈ।
ਉਧਰ ਦੂਜੇ ਪਾਸੇ ਬੀਤੇ ਕੱਲ੍ਹ ਉਕਤ ਫਲੈਕਸ ਲਗਾ ਰਹੇ ਕੁਝ ਵਿਅਕਤੀਆਂ ਨਾਲ ਕੁੱਟਮਾਰ ਦੀ ਚਰਚਾ ਵੀ ਰਹੀ ਜੋ ਕਿ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਦੱਸੇ ਜਾ ਰਹੇ ਹਨ।