- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਿੱਦੜਬਾਹਾ-ਮਲੋਟ ਰੋਡ ’ਤੇ ਬੀਤੀ ਦੇਰ ਰਾਤ ਇੱਕ ਬੇਕਾਬੂ ਕਾਰ ਨੇ ਬਾਈਕ ਅਤੇ ਸਾਈਕਲ ਨੂੰ ਆਪਣੀ ਚਪੇਟ ’ਚ ਲੈ ਲਿਆ। ਇਸ ਭਿਆਨਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇੱਕ ਸਾਈਕਲ ਸਵਾਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਗਿੱਦੜਬਾਹਾ-ਮਲੋਟ ਰੋਡ ’ਤੇ ਬੀਤੀ ਦੇਰ ਰਾਤ ਇੱਕ ਬੇਕਾਬੂ ਕਾਰ ਨੇ ਬਾਈਕ ਅਤੇ ਸਾਈਕਲ ਨੂੰ ਆਪਣੀ ਚਪੇਟ ’ਚ ਲੈ ਲਿਆ। ਇਸ ਭਿਆਨਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇੱਕ ਸਾਈਕਲ ਸਵਾਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਵਿਅਕਤੀ ਨੂੰ ਰਾਹਤ ਫਾਊਂਡੇਸ਼ਨ ਅਤੇ ਉਮੀਦ ਐੱਨਜੀਓ ਦੀ ਐਂਬੂਲੈਂਸ ਰਾਹੀਂ ਇਲਾਜ ਲਈ ਗਿੱਦੜਬਾਹਾ ਦੇ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇੱਕ ਕਾਰ ਨੰਬਰ ਪੀਬੀ60ਡੀ-9093 ਮਲੋਟ ਤੋਂ ਗਿੱਦੜਬਾਹਾ ਵੱਲ ਜਾ ਰਹੀ ਸੀ।
ਇਸੇ ਦੌਰਾਨ ਮਲੋਟ ਨਿਵਾਸੀ ਰਮਨਦੀਪ ਸਿੰਘ ਪੁੱਤਰ ਪਰਮਿੰਦਰ ਸਿੰਘ ਅਤੇ ਰਾਜ ਕੁਮਾਰ ਪੁੱਤਰ ਸਤਪਾਲ ਆਪਣੀ ਮੋਟਰਸਾਈਕਲ ਨੰਬਰ ਪੀਬੀ 30 ਜੇ-7955 ’ਤੇ ਸਵਾਰ ਹੋ ਕੇ ਮਲੋਟ ਤੋਂ ਗਿੱਦੜਬਾਹਾ ਵੱਲ ਆ ਰਹੇ ਸਨ। ਰਸਤੇ ’ਚ ਉਕਤ ਕਾਰ ਨੇ ਪਿੱਛੋਂ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨਾਲ ਰਮਨਦੀਪ ਸਿੰਘ ਅਤੇ ਰਾਜ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਸ ਭਿਆਨਕ ਟੱਕਰ ਤੋਂ ਬਾਅਦ ਵੀ ਕਾਰ ਰੁਕੀ ਨਹੀਂ ਅਤੇ ਹਾਦਸੇ ਵਾਲੀ ਥਾਂ ਤੋਂ ਕੁਝ ਅੱਗੇ ਸਥਿਤ ਇੱਕ ਢਾਬੇ ਤੋਂ ਸਾਈਕਲ ’ਤੇ ਖਾਣਾ ਲੈ ਕੇ ਨਿਕਲੇ ਗਿੱਦੜਬਾਹਾ ਨਿਵਾਸੀ ਅਜਮੇਰ ਸਿੰਘ ਪੁੱਤਰ ਲਾਖਾ ਸਿੰਘ ਨੂੰ ਵੀ ਆਪਣੀ ਚਪੇਟ ’ਚ ਲੈ ਲਿਆ। ਇਸ ਹਾਦਸੇ ’ਚ ਅਜਮੇਰ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਓਧਰ ਮਾਮਲੇ ਦੇ ਜਾਂਚ ਅਧਿਕਾਰੀ ਰਛਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਮਨਦੀਪ ਸਿੰਘ ਅਤੇ ਰਾਜ ਕੁਮਾਰ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗਿੱਦੜਬਾਹਾ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਨੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।