- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਸਦਰਵਾਲਾ ’ਚ ਇੱਕ ਵਿਆਹੁਤਾ ਵੱਲੋਂ ਆਪਣੇ ਪਤੀ ਤੋਂ ਤੰਗ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕਾ ਦੇ ਭਰਾ ਦੀ ਸ਼ਿਕਾਇਤ 'ਤੇ ਮੁਲਜ਼ਮ ਪਤੀ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪਿੰਡ ਸਦਰਵਾਲਾ ’ਚ ਇੱਕ ਵਿਆਹੁਤਾ ਵੱਲੋਂ ਆਪਣੇ ਪਤੀ ਤੋਂ ਤੰਗ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕਾ ਦੇ ਭਰਾ ਦੀ ਸ਼ਿਕਾਇਤ 'ਤੇ ਮੁਲਜ਼ਮ ਪਤੀ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ।
ਇਹ ਕਾਰਵਾਈ ਸ਼ਿਕਾਇਤਕਰਤਾ ਨੀਰਜ ਪੁੱਤਰ ਸੇਵਕ ਸਿੰਘ ਵਾਸੀ ਪਿੰਡ ਮਾਨ ਸਿੰਘ ਵਾਲਾ (ਜ਼ਿਲ੍ਹਾ ਫ਼ਿਰੋਜ਼ਪੁਰ) ਦੇ ਬਿਆਨਾਂ ਦੇ ਆਧਾਰ 'ਤੇ ਕੀਤੀ ਗਈ ਹੈ। ਪੁਲਿਸ ਨੇ ਮ੍ਰਿਤਕਾ ਦੇ ਪਤੀ ਗੁਰਦਾਸ ਸਿੰਘ ਪੁੱਤਰ ਰਾਜ ਸਿੰਘ ਵਾਸੀ ਪਿੰਡ ਸਦਰਵਾਲਾ (ਕਬਰਵਾਲਾ), ਸ੍ਰੀ ਮੁਕਤਸਰ ਸਾਹਿਬ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੀਰਜ ਨੇ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦੀ ਛੋਟੀ ਭੈਣ ਪ੍ਰੇਮਿਕਾ ਦਾ ਵਿਆਹ ਕਰੀਬ ਤਿੰਨ ਸਾਲ ਪਹਿਲਾਂ ਪਿੰਡ ਸਦਰਵਾਲਾ ਦੇ ਰਹਿਣ ਵਾਲੇ ਗੁਰਦਾਸ ਸਿੰਘ ਨਾਲ ਹੋਇਆ ਸੀ।
ਨੀਰਜ ਦਾ ਦੋਸ਼ ਹੈ ਕਿ ਉਸ ਦਾ ਜੀਜਾ ਗੁਰਦਾਸ ਸਿੰਘ ਨਸ਼ਾ ਕਰਨ ਦਾ ਆਦੀ ਹੈ। ਉਹ ਵਿਆਹ ਦੇ ਬਾਅਦ ਤੋਂ ਹੀ ਉਸ ਦੀ ਭੈਣ ਪ੍ਰੇਮਿਕਾ ਨੂੰ ਛੋਟੀਆਂ-ਛੋਟੀਆਂ ਗੱਲਾਂ ਨੂੰ ਲੈ ਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਦਾ ਸੀ ਅਤੇ ਉਸ ਨਾਲ ਮਾਰਕੁੱਟ ਵੀ ਕਰਦਾ ਸੀ। ਇਸ ਰੋਜ਼-ਰੋਜ਼ ਦੀ ਪ੍ਰੇਸ਼ਾਨੀ ਤੇ ਕੁੱਟਮਾਰ ਤੋਂ ਤੰਗ ਆ ਕੇ ਆਖ਼ਰਕਾਰ ਪ੍ਰੇਮਿਕਾ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਥਾਣਾ ਸਦਰ ਪੁਲਿਸ ਦੇ ਏਐੱਸਆਈ ਹਰਦੀਪ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਪਤੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।