Muktsar News : ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਦੀ ਮੌਤ, ਇਕ ਜ਼ਖ਼ਮੀ
ਸੋਮਵਾਰ ਦੇਰ ਸ਼ਾਮ ਨੂੰ ਮੁਕਤਸਰ-ਮਲੋਟ ਰੋਡ ’ਤੇ ਗੁਦਾਮਾਂ ਦੇ ਨਜ਼ਦੀਕ ਕਾਰ ਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਜਦਕਿ ਮੋਟਰਸਾਈਕਲ ਸਵਾਰ ਦੂਸਰਾ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਜਿਸਨੂੰ 108 ਐਬੂਲੈਂਸ ਦੀ ਮਦਦ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ।
Publish Date: Mon, 05 Jan 2026 08:57 PM (IST)
Updated Date: Mon, 05 Jan 2026 09:00 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸੋਮਵਾਰ ਦੇਰ ਸ਼ਾਮ ਨੂੰ ਮੁਕਤਸਰ-ਮਲੋਟ ਰੋਡ ’ਤੇ ਗੁਦਾਮਾਂ ਦੇ ਨਜ਼ਦੀਕ ਕਾਰ ਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਜਦਕਿ ਮੋਟਰਸਾਈਕਲ ਸਵਾਰ ਦੂਸਰਾ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਜਿਸਨੂੰ 108 ਐਬੂਲੈਂਸ ਦੀ ਮਦਦ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ।
ਮ੍ਰਿਤਕ ਬਿੱਟੂ ਨਾਮਕ ਰੁਪਾਣਾ ਨਿਵਾਸੀ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਮੋਰਚਰੀ ’ਚ ਰਖਵਾ ਦਿੱਤਾ। ਓਧਰ ਹਾਦਸੇ ਦਾ ਸ਼ਿਕਾਰ ਹੋਈ ਅਲਟੋ ਕਾਰ ਸਵਾਰ ਮੌਕੇ ਤੋਂ ਫ਼ਰਾਰ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਬਿੱਟੂ ਜੇਸੀਬੀ ਆਪਰੇਟਰ ਦੱਸਿਆ ਜਾ ਰਿਹਾ। ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਪੁਲਿਸ ਜਾਂਚ ਤੋਂ ਬਾਅਦ ਲੱਗੇਗਾ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।