ਨਸ਼ੇ ਦੇ ਸੌਦਾਗਰਾਂ 'ਤੇ ਕਹਿਰ ਬਣ ਕੇ ਟੁੱਟੀ ਪੁਲਿਸ! ਬਠਿੰਡਾ 'ਚ ਚੱਲ ਰਹੀ ਗੈਰ-ਕਾਨੂੰਨੀ ਦਵਾਈ ਫ਼ੈਕਟਰੀ ਸੀਲ; ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਡੀਜੀਪੀ ਪੰਜਾਬ ਅਤੇ ਆਈਜੀ ਫਰੀਦਕੋਟ ਰੇਂਜ ਦੀਆਂ ਹਦਾਇਤਾਂ ਅਨੁਸਾਰ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਨਿਰੰਤਰ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮੁੱਕਦਮਾ ਨੰਬਰ 316 ਮਿਤੀ 26.11.2025, ਧਾਰਾ 22ਬੀ/27(A)/61/85 ਐਨਡੀਪੀਐਸ ਐਕਟ ਅਤੇ 223 ਬੀਐਨਐਸ, ਥਾਣਾ ਕਿਲਿਆਂਵਾਲੀ ’ਚ ਦਰਜ ਕੀਤੇ ਗਏ ਕੇਸ ਦੀ ਜਾਂਚ ਦੌਰਾਨ ਸ੍ਰੀ ਮੁਕਤਸਰ ਸਾਹਿਬ ਪੁਲਿਸ ਮਨੀਸ਼ ਕੁਮਾਰ ਅਤੇ ਸਾਹਿਲ ਕੁਮਾਰ ਵਾਸੀ ਮੰਡੀ ਕਿਲਿਆਂਵਾ
Publish Date: Sun, 18 Jan 2026 01:05 PM (IST)
Updated Date: Sun, 18 Jan 2026 01:09 PM (IST)
ਭੰਵਰਾ\ਗਿੱਲ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਡੀਜੀਪੀ ਪੰਜਾਬ ਅਤੇ ਆਈਜੀ ਫਰੀਦਕੋਟ ਰੇਂਜ ਦੀਆਂ ਹਦਾਇਤਾਂ ਅਨੁਸਾਰ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਨਿਰੰਤਰ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮੁੱਕਦਮਾ ਨੰਬਰ 316 ਮਿਤੀ 26.11.2025, ਧਾਰਾ 22ਬੀ/27(A)/61/85 ਐਨਡੀਪੀਐਸ ਐਕਟ ਅਤੇ 223 ਬੀਐਨਐਸ, ਥਾਣਾ ਕਿਲਿਆਂਵਾਲੀ ’ਚ ਦਰਜ ਕੀਤੇ ਗਏ ਕੇਸ ਦੀ ਜਾਂਚ ਦੌਰਾਨ ਸ੍ਰੀ ਮੁਕਤਸਰ ਸਾਹਿਬ ਪੁਲਿਸ ਮਨੀਸ਼ ਕੁਮਾਰ ਅਤੇ ਸਾਹਿਲ ਕੁਮਾਰ ਵਾਸੀ ਮੰਡੀ ਕਿਲਿਆਂਵਾਲੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 20 ਗੋਲੀਆਂ, 80 ਪਾਬੰਦੀਸ਼ੁਦਾ ਕੈਪਸੂਲ, 7,26,000/- ਰੁਪਏ ਡਰੱਗ ਬਰਾਮਦ ਕੀਤੀ ਗਈ।
ਬੈਕਵਰਡ ਲਿੰਕੇਜ ਦੀ ਗਹਿਰਾਈ ਨਾਲ ਜਾਂਚ
ਗਿਰਫ਼ਤਾਰ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਕ੍ਰਿਸ਼ਨ ਕੁਮਾਰ (ਗ੍ਰਿਫ਼ਤਾਰ ਮੁਲਜ਼ਮ ਦਾ ਭਰਾ), ਵਾਸੀ ਮੰਡੀ ਕਿਲਿਆਂਵਾਲੀ ਅਤੇ ਵੰਸ਼ ਕਵਾਤਰਾ, ਪੁੱਤਰ ਅਨਿਲ ਕੁਮਾਰ, ਵਾਸੀ ਮੰਡੀ ਡੱਬਵਾਲੀ ਦੇ ਨਾਮ ਸਾਹਮਣੇ ਆਏ, ਜਿਨ੍ਹਾਂ ਨੂੰ ਮਿਤੀ 29.11.2025 ਨੂੰ ਕੇਸ ਵਿੱਚ ਨਾਮਜ਼ਦ ਕੀਤਾ ਗਿਆ। ਮਿਤੀ 04.01.2026 ਨੂੰ ਦੋਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੀ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਵੰਸ਼ ਕਵਾਤਰਾ ਮੰਡੀ ਡੱਬਵਾਲੀ ਵਿਖੇ ਇੱਕ ਮੈਡੀਕਲ ਸਟੋਰ ਚਲਾ ਰਿਹਾ ਸੀ। ਮਿਤੀ 05.01.2026 ਨੂੰ ਦੋਹਾਂ ਤੋ 30,000 ਟੈਪੈਂਟਾਡੋਲ ਗੋਲੀਆਂ ਬਰਾਮਦ ਕੀਤੀਆਂ ਗਈਆਂ।