- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਕ ਦਾ ਸਲਾਨਾ ਕੈਲੰਡਰ ਜਾਰੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਵਿਗਿਆਨਕ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਿਵਲ ਹਸਪਤਾਲ ਮਲੋਟ ਵਿਖੇ ਮੀਟਿੰਗ ਕੀਤੀ ਗਈ ਅਤੇ ਸਾਲਾਨਾ ਕੈਲੰਡਰ ਵੀ ਜਾਰੀ ਕੀਤਾ ਗਿਆ। ਦੋਵਾਂ ਹੀ ਜਥੇਬੰਦੀਆਂ ਵੱਲੋਂ ਕੈਲੰਡਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹਾਦਤ ਵਰ੍ਹੇ ਨੂੰ ਸਮਰਪਿਤ ਕੀਤਾ ਗਿਆ। ਇਸ ਸਮੇਂ ਜਥੇਬੰਦੀ ਦੇ ਆਗੂਆਂ ਨੇ ਬੋਲਦਿਆਂ ਦੱਸਿਆ ਕਿ ਸੂਬੇ ਭਰ ਦੇ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ਾਂ ਦੇ ਰਾਹ ਤੇ ਹਨ। ਇਨ੍ਹਾਂ ਮੰਗਾਂ ’ਚ ਕੱਚੇ ਕਾਮੇਂ ਪੱਕੇ ਕਰੋ, ਪੁਰਾਣੀਂ ਪੈਨਸ਼ਨ ਸਕੀਮ ਬਹਾਲ ਕਰੋ, ਕੱਟੇ ਗਏ ਭੱਤੇ ਬਹਾਲ ਕਰੋ, ਡੀ ਏ ਦੀਆਂ ਕਿਸ਼ਤਾਂ ਜਾਰੀ ਕਰੋ, ਪੇ ਕਮਿਸ਼ਨ ਦੀਆਂ ਤਰੁਟੀਆਂ ਦੂਰ ਕਰੋ, ਮਹਿਕਮਿਆਂ ਦਾ ਨਿੱਜੀਕਰਨ ਕਰਨਾ ਬੰਦ ਕਰੋ ਆਦਿ ਮੰਗਾਂ ਸ਼ਾਮਿਲ ਹਨ। ਇਨ੍ਹਾਂ ਮੰਗਾਂ ਨੂੰ ਲੈ ਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਲਗਾਤਾਰ ਸੰਘਰਸ਼ ਕਰ ਰਹੀ ਹੈ। ਜਥੇਬੰਦੀ ਦੇ ਆਗੂਆਂ ਵੱਲੋਂ ਸਮੂਹ ਮੁਲਾਜ਼ਮਾਂ ਨੂੰ ਇਹ ਅਪੀਲ ਕੀਤੀ ਕਿ ਇਸ ਸੰਘਰਸ਼ ਦਾ ਹਿੱਸਾ ਬਣਿਆ ਜਾਵੇ। ਇਸ ਦੌਰਾਨ ਹੀ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਰਿਸ਼ਵਤਖੋਰੀ ਦੇ ਸੰਬੰਧ ’ਚ ਆਗੂਆਂ ਵੱਲੋਂ ਆਲਮਵਾਲਾ ਦੇ ਐਸਐਮਓ ਡਾਕਟਰ ਸਿੰਪਲ ਅਤੇ ਸਿਵਲ ਹਸਪਤਾਲ ਮਲੋਟ ਦੇ ਐਸਐਮਓ ਡਾਕਟਰ ਰਜਿੰਦਰ ਨਾਲ ਮੀਟਿੰਗ ਵੀ ਕੀਤੀ ਗਈ ਅਤੇ ਮੌਜੂਦਾ ਹਾਲਾਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਰਿਸ਼ਵਤ ਖੋਰੀ ਸਰਕਾਰ ਦੀ ਸ਼ਹਿ ਤੋਂ ਬਿਨਾਂ ਸੰਭਵ ਨਹੀਂ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਦਾ ਵਰਤਾਰਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਮੇਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਕ ਦੇ ਸੂਬਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ, ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸੁੱਖਵਿੰਦਰ ਸਿੰਘ ਦੋਦਾ, ਐਮ ਐਲ ਟੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ, ਫੈਡਰੇਸ਼ਨ ਦੇ ਆਗੂ ਭੁਪਿੰਦਰ ਸਿੰਘ ਅਤੇ ਰਾਜੇਸ਼ ਕੁਮਾਰ ਮੌੜ, ਮ ਪ ਹ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਜਿੰਦਰ ਬੱਲੂਆਣਾਂ, ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਦੇ ਆਗੂ ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਧਰਮਿੰਦਰ ਸਿੰਘ ਤੋਂ ਇਲਾਵਾ ਸੁਖਪਾਲ ਸਿੰਘ, ਜੋਬਨਜੀਤ ਸਿੰਘ, ਬਲਰਾਜ ਸਿੰਘ, ਰਵਿੰਦਰ ਕੁਮਾਰ, ਆਤਮ ਪ੍ਰਕਾਸ਼, ਰਵੀ ਵਰਮਾਂ, ਸੁਖਨਪਾਲ ਸਿੰਘ, ਗੁਰਦਾਸ ਸਿੰਘ ਕੌਂਸਲਰ, ਗਗਨਦੀਪ ਕੌਰ, ਜਸਵੰਤ ਕੌਰ, ਹਰਜੀਤ ਕੌਰ, ਵੀਰਪਾਲ ਕੌਰ, ਜਸਵਿੰਦਰ ਕੌਰ, ਜਸਵੀਰ ਕੌਰ, ਭਾਵਨਾਂ, ਗੁਰਿੰਦਰ ਸਿੰਘ, ਅਜੇ ਫਾਰਮਾਸਿਸਟ, ਨਰਿੰਦਰ ਕੁਮਾਰ, ਹਰਮਨ ਸਿੰਘ, ਮੰਗਲ ਸਿੰਘ ਭਾਰੂ, ਚਰਨਜੀਤ ਕੁਮਾਰ, ਮਨਸ਼ਿੰਦਰ ਸਿੰਘ, ਮਨਜੀਤ ਕੌਰ, ਬੇਅੰਤ ਕੌਰ, ਸਿਮਰਜੀਤ ਕੌਰ, ਲਖਵਿੰਦਰ ਕੌਰ, ਮਨਜੀਤ ਕੌਰ ਲੁਹਾਰਾ, ਵਰਿੰਦਰ ਕੌਰ, ਜਤਿੰਦਰ ਸਿੰਘ, ਰਮਨਦੀਪ ਸਿੰਘ, ਜਸਪਾਲ ਸਿੰਘ ਆਦਿ ਸਾਥੀ ਹਾਜ਼ਰ ਸਨ।