ਦੇਸ਼ ਭਗਤ ਗਲੋਬਲ ਸਕੂਲ ਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਇਆ
ਦੇਸ਼ ਭਗਤ ਗਲੋਬਲ ਸਕੂਲ ਵਿਖੇ 77ਵੇਂ ਗਣਤੰਤਰ ਦਿਵਸ ਕੌਮੀ ਝੰਡਾ ਤਿਰੰਗਾ ਲਹਿਰਾਇਆ
Publish Date: Tue, 27 Jan 2026 03:37 PM (IST)
Updated Date: Tue, 27 Jan 2026 03:40 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਦੇਸ਼ ਭਗਤ ਗਲੋਬਲ ਸਕੂਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਦੇਸ਼ ਭਗਤ ਗਰੁੱਪ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਮਾਨਯੋਗ ਚਾਂਸਲਰ ਡਾਕਟਰ ਜੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਸਰਪ੍ਰਸਤੀ ਹੇਠ ਸਕੂਲ ਦੇ ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਦੀ ਯੋਗ ਅਗਵਾਈ ਹੇਠ ਚਲ ਰਹੇ ਦੇਸ਼ ਭਗਤ ਗਲੋਬਲ ਸਕੂਲ ’ਚ 77ਵੇਂ ਗਣਤੰਤਰ ਦਿਵਸ ਮੌਕੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਤਿਰੰਗਾ ਝੰਡਾ ਲਹਿਰਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਤੋਂ ਪਹਿਲਾਂ ਕੌਮੀ ਸ਼ਹੀਦ ਲਾਲ ਸਿੰਘ ਤਾਮਰ ਪੱਤਰ ਨਾਲ ਸਨਮਾਨਿਤ ਨੂੰ ਸ਼ਰਧਾ ਪੂਰਵਕ ਸਰਧਾਂਜਲੀ ਭੇਟ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ, ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ, ਮਾਤਾ ਜਰਨੈਲ ਕੌਰ ਮੈਮੋਰੀਅਲ ਇੰਸਟੀਚਿਊਟ ਆਫ਼ ਨਰਸਿੰਗ ਦੇ ਪ੍ਰਿੰਸੀਪਲ ਰੁਪਿੰਦਰ ਬੁੱਟਰ, ਮਾਤਾ ਜਰਨੈਲ ਕੌਰ ਮੈਮੋਰੀਅਲ ਕਾਲਜ ਆਫ਼ ਫਾਰਮੈਸੀ ਦੇ ਪ੍ਰਿੰਸੀਪਲ ਮਨੀਸ਼ ਜੋਸ਼ੀ, ਆਈਟੀ ਕੈਂਪਸ ਦੇ ਡੀਜੀਐੱਮ ਵਰਿੰਦਰ ਮਦਾਨ, ਸੁਪ੍ਰਿੰਟੈਂਡੈਂਟ ਦੇਸ਼ ਭਗਤ ਕੈਂਪਸ ਮੇਜਰ ਚੰਦ, ਅਕਾਊਂਟੈਂਟ ਦੇਸ਼ ਭਗਤ ਕੈਂਪਸ ਨਵਦੀਪ ਸਿੰਘ, ਸੁਪਰਵਾਈਜ਼ਰ ਦੇਸ਼ ਭਗਤ ਕੈਂਪਸ ਦਿਲਬਾਗ ਸਿੰਘ ਬਾਗੀ ਅਤੇ ਸਮੂਹ ਸਟਾਫ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਗਾ ਕੇ ਦੇਸ਼ ਪ੍ਰਤੀ ਆਪਣੀ ਨਿਭਾ ਪ੍ਰਗਟ ਕੀਤੀ। ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਨੇ ਆਪਣੇ ਸੰਦੇਸ਼ ਵਿੱਚ ਸੰਵਿਧਾਨ ਦੀ ਮਹੱਤਤਾ ਅਤੇ ਦੇਸ਼ ਦੇ ਨਾਗਰਿਕਾਂ ਦੇ ਕਰਤੱਵਾਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ ਅਤੇ ਦੇਸ਼ ਦੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਦੀ ਯਾਦ ਦਿਵਾਂਦਾ ਹੈ।