ਸਰਕਾਰੀ ਕਾਲਜ ’ਚ ‘ਕੌਮੀ ਯੂਥ ਦਿਵਸ’ ਮਨਾਇਆ
ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ’ਚ ‘ਰਾਸ਼ਟਰੀ ਨੌਜਵਾਨ ਦਿਵਸ’ ਮਨਾਇਆ
Publish Date: Tue, 13 Jan 2026 03:53 PM (IST)
Updated Date: Tue, 13 Jan 2026 03:54 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ’ਚ ਕਾਲਜ ਪ੍ਰਿੰਸੀਪਲ ਡਾ. ਜਯੋਤਸਨਾ ਦੀ ਅਗਵਾਈ ਅਤੇ ਵਾਇਸ ਪ੍ਰਿੰਸੀਪਲ ਡਾ. ਹਰਦਵਿੰਦਰ ਸਿੰਘ ਬਰਾੜ ਦੇ ਯਤਨਾ ਸਦਕਾ ਐਨਐਸਐਸ ਯੂਨਿਟ ਅਤੇ ਮੇਰਾ ਯੁਵਾ ਭਾਰਤ ਵੱਲੋਂ ਸਾਂਝੇ ਸਹਿਯੋਗ ਨਾਲ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਰਾਸ਼ਟਰੀ ਨੌਜਵਾਨ ਦਿਵਸ’ਮਨਾਇਆ ਗਿਆ ਵਿੱਚ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਵਿਸ਼ੇ ਨਾਲ ਸੰਬੰਧਿਤ ਕੁਇਜ਼ ਪਤ੍ਰੀਯੋਗਤਾ ਕਰਵਾਈ ਗਈ, ਜਿਸ ਵਿੱਚ ਹਰਮਨਦੀਪ ਕੌਰ ਨੇ ਪਹਿਲਾ, ਨਿਸ਼ਾ ਗੋਰਾ ਨੇ ਸਥਾਨ ਦੂਸਰਾ ਸਥਾਨ ਅਤੇ ਰਿਸ਼ਭ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਜੱਜ ਦੀ ਭੂਮਿਕਾ ਪ੍ਰੋ ਕਿਰਨਜੀਤ ਕੌਰ ਅਤੇ ਪ੍ਰੋ ਈਸ਼ਾ ਜੁਨੇਜਾ ਨੇ ਨਿਭਾਈ।ਇਸ ਮੌਕੇ ਤੇ ਵਾਈਸ ਪ੍ਰਿੰਸੀਪਲ ਡਾ. ਹਰਦਵਿੰਦਰ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੇ ਦੇਸ਼ ਦਾ ਭਵਿੱਖ ਤਹਿ ਕਰਨਾ ਹੁੰਦਾ ਹੈ। ਇਸ ਲਈ ਨੌਜਵਾਨਾਂ ਨੂੰ ਸਵਾਮੀ ਵਿਵੇਕਾਨੰਦ ਜੀ ਦੀਆਂ ਸਿੱਖਿਆਵਾਂ ‘ਤੇ ਚਲਦੇ ਹੋਏ ਦੇਸ਼ ਦੇ ਵਿਕਾਸ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ’ਤੇ ਐੱਨਐੱਸਐੱਸ ਇੰਚਾਰਜ ਪ੍ਰੋ. ਕੰਵਰਜੀਤ ਸਿੰਘ ,ਪ੍ਰੋ. ਹਰਮੀਤ ਕੌਰ, ਪ੍ਰੋ. ਜਸਕਰਨ ਸਿੰਘ, ਪ੍ਰੋ. ਪਰਮਿੰਦਰ ਸਿੰਘ, ਰਾਜਵਿੰਦਰ ਸਿੰਘ, ਗੁਰਕਪਾਲ ਸਿੰਘ ਲੱਕੀ ਤੇ ਵਿਦਿਆਰਥੀ ਸ਼ਾਮਿਲ ਸਨ।