- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
23 ਮਾਰਚ ਦੀਆਂ ਤਿਆਰੀਆਂ ਲਈ ਨੌਜਵਾਨ ਭਾਰਤ ਸਭਾ ਵੱਲੋਂ ਪਿੰਡ ਸੱਕਾਂਵਾਲੀ ’ਚ ਕੀਤੀ ਮੀਟਿੰਗ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : 23 ਮਾਰਚ ਦੀਆਂ ਤਿਆਰੀਆਂ ਲਈ ਨੌਜਵਾਨ ਭਾਰਤ ਸਭਾ ਵੱਲੋਂ ਪਿੰਡ ਸੱਕਾਂਵਾਲੀ ’ਚ ਮੀਟਿੰਗ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਨੌਜਵਾਨਾਂ ਦੇ ਬਣਾਏ ਜਾ ਰਹੇ ਝੂਠੇ ਪੁਲਿਸ ਮੁਕਾਬਲਿਆਂ ਤੇ ਪੰਜਾਬ ਨੂੰ ਪੁਲਿਸ ਸਟੇਟ ਬਣਾਉਣ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਖਟਖੜ ਕਲਾ ਵਿਖੇ ਕੀਤੀ ਜਾ ਰਹੀ ਨੌਜਵਾਨ ਕਾਨਫਰੰਸ ਵਿੱਚ ਹੁਮ ਹੁਮਾ ਕੇ ਪਹੁੰਚਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਆਗੂ ਲਵਪ੍ਰੀਤ ਸਿੰਘ ਸੱਕਾਂਵਾਲੀ ਅਤੇ ਸੂਬਾ ਪ੍ਰਧਾਨ ਮੰਗਾ ਆਜ਼ਾਦ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਪੁਲਸੀਆ ਸਟੇਟ ਵਾਲੇ ਪਾਸੇ ਧੱਕ ਰਹੀ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬ ਅੰਦਰ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਬਣਾਏ ਜਾ ਰਹੇ ਹਨ। ਪਿੰਡ ਜਿਉਂਦ ’ਚ ਕਿਸਾਨਾਂ ਤੇ ਜਬਰ ਢਾਇਆ ਜਾਣਾ, ਆਮ ਆਦਮੀ ਪਾਰਟੀ ਦੀਆਂ ਰੈਲੀਆਂ ’ਚ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੁਆਰਾ ਭਾਸ਼ਣ ਕਰਨਾ ਆਦਿ ਸਾਰੀਆਂ ਨਿਸ਼ਾਨੀਆਂ ਪੰਜਾਬ ਨੂੰ ਪੁਲਿਸ ਸਟੇਟ ਵਾਲੇ ਪਾਸੇ ਲੈ ਕੇ ਜਾਣ ਵਾਲੀਆਂ ਹਨ। ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਖੋਖਰ ਨੇ ਕਿਹਾ ਆਮ ਆਦਮੀ ਪਾਰਟੀ ਸ਼ਹੀਦ ਭਗਤ ਸਿੰਘ ਦਾ ਨਾ ਵਰਤ ਕੇ ਸੱਤਾ ’ਚ ਆਈ ਪਰ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਤੂੜੀ ਬਾਜ਼ਾਰ ਫਿਰੋਜਪੁਰ ’ਚ ਸਥਿਤ ਗੁਪਤ ਟਿਕਾਣੇ ਨੂੰ ਅੱਜ ਤੱਕ ਆਮ ਆਦਮੀ ਪਾਰਟੀ ਨੇ ਸਾਂਭਿਆ ਨਹੀਂ ਹੈ। ਪੰਜਾਬ ਅੰਦਰ ਯੁੱਧ ਨਸ਼ਾ ਵਿਰੁੱਧ ਮੁਹਿੰਮ ਦੇ ਤਹਿਤ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਬਣਾਏ ਜਾ ਰਹੇ ਹਨ, ਕਿਸਾਨਾਂ ਮਜਦੂਰਾਂ ਨੂੰ ਡਾਂਗ ਦੇ ਜ਼ੋਰ ਤੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਭਾ ਦੇ ਜ਼ਿਲ੍ਹਾਂ ਆਗੂ ਗੁਰਾਂਦਿੱਤਾ ਸਿੰਘ ਨੇ ਕਿਹਾ ਕਿ 23 ਮਾਰਚ ਸ਼ਹੀਦ ਭਗਤ ਸਿੰਘ , ਸ਼ਹੀਦ ਰਾਜਗੁਰੂ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਨੌਜਵਾਨਾਂ ਦੀ ਵਿਸ਼ਾਲ ਕਾਨਫਰੰਸ ਕੀਤੀ ਜਾ ਰਹੀ ਹੈ ਜਿਸ ਵਿੱਚ ਰੁਜ਼ਗਾਰ ਦੇ ਮਸਲੇ ਨੂੰ ਲੈ ਕੇ ,ਪਿੰਡਾਂ ਵਿੱਚ ਆਧੁਨਿਕ ਖੇਡ ਗਰਾਉਂਡਾਂ ਬਣਾਉਣ ਜਿਮ ਕੋਚ ਡਾਇਟ ਦਾ ਪ੍ਰਬੰਧ ਕਰਾਉਣ ਲਈ, ਸਿੰਥੈਟਿਕ ਨਸ਼ਿਆਂ ’ਤੇ ਪੂਰਨ ਤੌਰ ਤੇ ਪਾਬੰਦੀ ਲਾਉਣ, ਸ਼ਹੀਦਾਂ ਦੀਆਂ ਰੁਲ ਰਹੀਆਂ ਯਾਦਗਾਰਾਂ ਦੀ ਸਾਂਭ ਸੰਭਾਲ ਕਰਾਉਣ ਸਬੰਧੀ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ। ਪਿੰਡ ਸੱਕਾਂਵਾਲੀ ਇਕਾਈ ਦੇ ਇਕਾਈ ਪ੍ਰਧਾਨ ਜਗਜੀਤ ਸਿੰਘ ਜੱਗਾ ਆਏ ਹੋਏ ਨੌਜਵਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹਰਪ੍ਰੀਤ ਸਿੰਘ, ਰੋਸ਼ਨ ਸਿੰਘ, ਗੋਵਿੰਦਾ ਸਿੰਘ, ਸਾਹਿਬ ਸਿੰਘ, ਮੰਗਾ ਸਿੰਘ, ਨਿਸ਼ਾਨ ਸਿੰਘ, ਗੁਰਜੀਤ ਸਿੰਘ, ਸਿੰਦਰ ਸਿੰਘ, ਲੱਖਾ ਸਿੰਘ, ਜਗਜੀਤ ਸਿੰਘ ਭਾਊ ਦੀਪਾ ਸਿੰਘ, ਮਲਕੀਤ ਸਿੰਘ, ਸੁੱਖਾ ਸਿੰਘ, ਸਿਕੰਦਰ ਸਿੰਘ, ਆਜ਼ਾਦ ਸਿੰਘ, ਕਾਲਾ ਸਿੰਘ, ਬੱਬੀ ਸਿੰਘ, ਧਰਮਿੰਦਰ ਸਿੰਘ, ਸੌਰਵ ਖਾਨ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਪੱਪੂ ਸਿੰਘ, ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਗਸੀਰ ਸਿੰਘ ਸੰਧੂ, ਡਾਕਟਰ ਪਿੰਦਰ ਸਿੰਘ ਸੰਧੂ, ਕਿਸਾਨ ਆਗੂ ਪਵਿੱਤਰ ਸਿੰਘ ਆਦਿ ਹਾਜ਼ਰ ਸਨ।