- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਖੇਡਾਂ ਵਤਨ ਪੰਜਾਬ ਦੀਆਂ’ ’ਚ ਨਿਸ਼ਾਨ ਅਕੈਡਮੀ ਦੀ ਸ਼ਾਨਦਾਰ ਜਿੱਤ

ਜਤਿੰਦਰ ਸਿੰਘ ਭੰਬਰਾ ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ :
ਪੰਜਾਬ ਸਰਕਾਰ ਵੱਲੋਂ 21 ਤੋਂ 23 ਨਵੰਬਰ 2026 ਤੱਕ ਪਟਿਆਲਾ ਵਿਖੇ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲਿਆਂ ’ਚ ਨਿਸ਼ਾਨ ਅਕੈਡਮੀ ਦੀਆਂ ਵਾਲੀਬਾਲ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੂਬੇ ਭਰ ’ਚੋਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕੈਡਮੀ ਦੇ ਡਾਇਰੈਕਟਰ ਇਕਓਂਕਾਰ ਸਿੰਘ ਨੇ ਦੱਸਿਆ ਕਿ ਡੀਪੀਈ ਜਸਵਿੰਦਰ ਸਿੰਘ ਦੀ ਸਖ਼ਤ ਮਿਹਨਤ ਅਤੇ ਯੋਗ ਅਗਵਾਈ ਸਦਕਾ ਖਿਡਾਰਨਾਂ ਨੇ ਇਹ ਵੱਡਾ ਮੁਕਾਮ ਹਾਸਲ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਦੌਰਾਨ ਅਕੈਡਮੀ ਦੀ ਹੋਣਹਾਰ ਖਿਡਾਰਨ ਹਰਨੂਰ ਕੌਰ ਨੇ ਅੰਡਰ-21 ਵਰਗ ’ਚ ਪੂਰੇ ਪੰਜਾਬ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਅਕੈਡਮੀ ਦੀ ਅੰਡਰ-14 ਵਾਲੀਬਾਲ ਟੀਮ ਨੇ ਸੂਬੇ ਭਰ ਵਿੱਚੋਂ ਦੂਜਾ ਸਥਾਨ ਆਪਣੇ ਨਾਮ ਕੀਤਾ। ਇਸ ਇਤਿਹਾਸਕ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਅਕੈਡਮੀ ਦੇ ਚੇਅਰਮੈਨ ਸ. ਕਸ਼ਮੀਰ ਸਿੰਘ, ਡਾਇਰੈਕਟਰ ਸ. ਇਕਓਂਕਾਰ ਸਿੰਘ, ਪ੍ਰਿੰਸੀਪਲ ਹਰਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਵੀਰਪਾਲ ਕੌਰ ਅਤੇ ਐਡਮਿਨਿਸਟ੍ਰੇਟਰ ਇੰਦਰਜੀਤ ਕੌਰ ਵੱਲੋਂ ਟੀਮ ਦੇ ਕੋਚ ਸ. ਜਸਵਿੰਦਰ ਸਿੰਘ ਅਤੇ ਜੇਤੂ ਖਿਡਾਰਨਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਸਮੂਹ ਪ੍ਰਬੰਧਕੀ ਕਮੇਟੀ ਨੇ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਭਵਿੱਖ ’ਚ ਵੀ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।