ਸੀਜ਼ਨ ਦੌਰਾਨ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਕਾਕਾ ਬਰਾੜ
ਸੀਜ਼ਨ ਦੌਰਾਨ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਕਾਕਾ ਬਰਾੜ
Publish Date: Wed, 22 Apr 2026 05:40 PM (IST)
Updated Date: Wed, 22 Apr 2026 05:43 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਮੰਡੀ ’ਚ ਚੱਲ ਰਹੇ ਹਾੜ੍ਹੀ ਦੇ ਸੀ਼ਜਨ ਨੂੰ ਦੇਖਦਿਆਂ ਸਥਾਨਕ ਮਾਰਕਿਟ ਕਮੇਟੀ ਦਫ਼ਤਰ ਵਿਖੇ ਸਮੂਹ ਆੜ੍ਹਤੀਆ ਭਾਈਚਾਰੇ ਨਾਲ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਭਰਵੀਂ ਮੀਟਿੰਗ ਕੀਤੀ ਗਈ। ਜਿਸ ਵਿੱਚ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਵੜਿੰਗ, ਮਾਰਕਿਟ ਕਮੇਟੀ ਚੇਅਰਮੈਨ ਸੁਰਜੀਤ ਸਿੰਘ ਸੰਧੂ ਤੇ ਮਾਰਕਿਟ ਕਮੇਟੀ ਸੈਕਟਰੀ ਬਲਕਾਰ ਸਿੰਘ ਤੇ ਹੋਰ ਅਹੁਦੇਦਾਰ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਮੰਡੀ ’ਚ ਲਿਫਟਿੰਗ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸਤੋਂ ਇਲਾਵਾ ਮੰਡੀ ’ਚ ਪੀਣ ਵਾਲੇ ਪਾਣੀ, ਲਾਈਟ ਤੇ ਛਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਇਸਤੋਂ ਇਲਾਵਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸਮੂਹ ਆੜ੍ਹਤੀਆ ਨੂੰ ਵਿਸ਼ਵਾਸ ਦੁਆਇਆ ਕਿ ਸੀਜ਼ਨ ਦੌਰਾਨ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲਿਫਟਿੰਗ ਲਈ ਟਰਾਂਸਪੋਰਟ ਦੀ ਕੋਈ ਕਮੀ ਨਹੀਂ ਹੈ। ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬਰਾੜ, ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੰਬਰਦਾਰ, ਵਿਜੈ ਰੱਸੇਵੱਟ, ਸੁਮਿਤ ਗਰਗ, ਪੱਪੂ ਯਾਦਵ, ਵਿਪਨ ਕੁਮਾਰ, ਚਰਨਜੀਤ ਸਿੰਘ, ਪਵਨ ਬਾਘਲਾ, ਲਾਲੀ ਬਾਘਲਾ, ਸੁਮਿਤ ਗੋਇਲ, ਬਲਦੇਵ ਰਾਜ, ਗੁਰਜੀਤ ਸਿੰਘ, ਰਾਜ ਕੁਮਾਰ ਬੱਤਰਾ, ਰਾਜੀਵ ਅਹੂਜਾ, ਰਵੀ ਕੁਮਾਰ ਆਦਿ ਹਾਜ਼ਰ ਸਨ।