- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੰਦਰਜੀਤ ਸਿੰਘ ਪੁੱਤਰ ਇਕਬਾਲ ਸਿੰਘ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਤਾਂ ਦੋ ਮੋਟਰਸਾਈਕਲ ਸਵਾਰਾਂ ਨੇ ਉਸ ’ਤੇ ਗੋਲੀਬਾਰੀ ਕਰ ਦਿੱਤੀ। ਇਸ ਦੌਰਾਨ ਇੰਦਰਜੀਤ ਸਿੰਘ ਦੀ ਵੱਖੀ ’ਚ ਗੋਲੀ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਭੰਵਰਾ\ਗਿੱਲ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੰਡੇਰੋਡੇ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸ਼ਰੇਆਮ ਗੋਲੀਬਾਰੀ ਹੋਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਘਟਨਾ ’ਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸਨੂੰ ਇਲਾਜ ਲਈ ਮੁਕਤਸਰ ਦੇ ਇਕ ਨਿੱਜੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਇੰਦਰਜੀਤ ਸਿੰਘ ਪੁੱਤਰ ਇਕਬਾਲ ਸਿੰਘ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਤਾਂ ਦੋ ਮੋਟਰਸਾਈਕਲ ਸਵਾਰਾਂ ਨੇ ਉਸ ’ਤੇ ਗੋਲੀਬਾਰੀ ਕਰ ਦਿੱਤੀ। ਇਸ ਦੌਰਾਨ ਇੰਦਰਜੀਤ ਸਿੰਘ ਦੀ ਵੱਖੀ ’ਚ ਗੋਲੀ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖ਼ਮੀ ਨੂੰ ਤੁਰੰਤ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਚਿੰਤਾਜਨਕ ਦੱਸੀ ਜਾ ਰਹੀ ਹੈ। ਪੀੜਤ ਦੇ ਭਰਾ ਜਸਕਰਨ ਸਿੰਘ ਨੇ ਦੱਸਿਆ ਕਿ ਉਸ ਦੇ ਵੇਖਦਿਆਂ ਹੀ ਪਿੰਡ ਦੇ ਹੀ ਦੋ ਵਿਅਕਤੀਆਂ ਨੇ ਉਸਦੇ ਭਰਾ ’ਤੇ ਗੋਲੀ ਚਲਾ ਦਿੱਤੀ। ਉਸਨੇ ਗੰਭੀਰ ਦੋਸ਼ ਲਗਾਉਂਦਿਆਂ ਆਖਿਆ ਕਿ ਇਹ ਵਾਰਦਾਤ ਕਥਿਤ ਤੌਰ ’ਤੇ ਪਿੰਡ ਦੇ ਹੀ ਇੱਕ ਨੰਬਰਦਾਰ ਦੀ ਸ਼ਹਿ ’ਤੇ ਅੰਜਾਮ ਦਿੱਤੀ ਗਈ ਹੈ। ਓਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਮੁਕਤਸਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।