ਖਾਟੂ ਸ਼ਿਆਮ ਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਜਥਾ ਰਵਾਨਾ
ਗਿਆਰਸ (ਏਕਾਦਸ਼ੀ) ਦੇ ਪਾਵਨ ਮੌਕੇ ਸ਼ਰਧਾਲੂਆਂ ਦਾ ਇਕ ਜੱਥਾ ਖਾਟੂ ਸ਼ਿਆਮ ਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਰਵਾਨਾ
Publish Date: Thu, 29 Jan 2026 04:47 PM (IST)
Updated Date: Fri, 30 Jan 2026 04:05 AM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਸ੍ਰੀ ਸ਼ਿਆਮ ਸੇਵਾ ਮੰਡਲ ਗਿੱਦੜਬਾਹਾ ਵੱਲੋਂ ਗਿਆਰਸ ਦੇ ਸਬੰਧ ’ਚ ਇਲਾਕੇ ਦੇ ਸ਼ਰਧਾਲੂਆਂ ਲਈ ਖਾਟੂ ਸ਼ਿਆਮ ਅਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾ ਲਈ ਇੱਕ ਸਪੈਸ਼ਲ ਬੱਸ ਗਿੱਦੜਬਾਹਾ ਤੋਂ ਖਾਟੂ ਸ਼ਿਆਮ ਅਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਗਈ ਹੈ। ਬੀਤੀ ਰਾਤ ਸ੍ਰੀ ਸ਼ਿਆਮ ਸੇਵਾ ਮੰਡਲ ਗਿੱਦੜਬਾਹਾ ਵੱਲੋਂ ਗਿਆਰਸ ਦੇ ਸ਼ੁਭ ਅਵਸਰ ਤੇ ਇਕ ਬੱਸ ਖਾਟੂ ਸ਼ਿਆਮ ਅਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਇਸ ਸਬੰਧੀ ਸ੍ਰੀ ਸ਼ਿਆਮ ਸੇਵਾ ਮੰਡਲ ਗਿੱਦੜਬਾਹਾ ਦੇ ਪ੍ਰਧਾਨ ਰਾਜਿੰਦਰ ਸਿੰਗਲਾ ਨੇ ਦੱਸਿਆ ਕਿ ਗਿਆਰਸ (ਏਕਾਦਸ਼ੀ) ਦੇ ਪਾਵਨ ਮੌਕੇ ‘ਤੇ ਸ਼ਰਧਾਲੂਆਂ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਸ਼ਿਆਮ ਪ੍ਰੇਮੀ ਬਾਬਾ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਰਾਜਸਥਾਨ ਦੇ ਸੀਕਰ ਸਥਿਤ ਧਾਮ ਵੱਲ ਰਵਾਨਾ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਉਕਤ ਬੱਸ ਨੂੰ ਗਿੱਦੜਬਾਹਾ ਦੇ ਹਰੀਸ਼ ਗਰਗ ਪੁੱਤਰ ਨਵੀਨ ਗਰਗ ਵਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਬੱਸ ਵਿੱਚ ਲਗਭਗ 57 ਸ਼ਰਧਾਲੂਆਂ ਦਾ ਜੱਥਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ ਅਤੇ ਸ਼ਰਧਾਲੂਆਂ ਦੇ ਰਹਿਣ ਅਤੇ ਖਾਣ ਪੀਣ ਦਾ ਪ੍ਰਬੰਧ ਸੰਸਥਾ ਵੱਲੋਂ ਕੀਤਾ ਗਿਆ ਹੈ। ਉਕਤ ਬੱਸ ਸ਼੍ਰੀ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨ ਕਰਵਾਉਂਦੀ ਹੋਈ ਵਾਪਸੀ ਸਮੇਂ ਇੱਛਾ ਪੂਰਨ ਮੰਦਿਰ ਦੇ ਦਰਸ਼ਨ ਕਰਵਾਉਣ ਤੋਂ ਬਾਅਦ ਗਿੱਦੜਬਾਹਾ ਵਾਪਸ ਪਹੁੰਚੇਗੀ। ਇਸ ਮੌਕੇ ਰਜਿੰਦਰ ਸਿੰਗਲਾ, ਧਰਮਪਾਲ ਸਿੰਘ ਰਿੰਕੂ ਢੱਲਾ, ਰਾਹੁਲ ਮੰਗਲਾ, ਹੈਪੀ ਸ਼ਰਮਾ, ਨਵੀਨ ਗਰਗ ਅਤੇ ਬਾਂਕੇ ਲਾਲ ਆਦਿ ਹਾਜ਼ਰ ਸਨ।