ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ ਨਵੇਂ ਸੈਸ਼ਨ ਦੀ ਸ਼ੁਰੂਆਤ
ਨਵੇਂ ਅਕਾਦਮਿਕ ਸੈਸ਼ਨ ਦੇ ਮੌਕੇ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ
Publish Date: Sat, 04 Apr 2026 04:51 PM (IST)
Updated Date: Sat, 04 Apr 2026 04:55 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਵਿਖੇ ਅੱਜ ਨਵੇਂ ਅਕਾਦਮਿਕ ਸੈਸ਼ਨ ਦੇ ਮੌਕੇ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਮਾਲਵਾ ਸਕੂਲ ਮੈਨੇਜਮੈਂਟ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਅਤੇ ਸੀਨੀਅਰ ਵਕੀਲ ਗੁਰਮੀਤ ਮਾਨ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਸਕੂਲ ਦੇ ਪ੍ਰਿੰਸੀਪਲ ਕਰਨਲ ਸੁਧਾਂਸ਼ੂ ਆਰੀਆ (ਰਿਟਾਇਰ) ਅਤੇ ਵਾਈਸ ਪ੍ਰਿੰਸੀਪਲ ਜਸਬੀਰ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਨਵੇਂ ਵਿੱਦਿਅਕ ਸ਼ੈਸਨ ਲਈ ਵਿਦਿਆਰਥੀਆਂ ਅਤੇ ਸਟਾਫ ਨੂੰ ਸੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਮੂਹ ਵਿਦਿਆਰਥੀ ਅਤੇ ਸਟਾਫ ਇਸ ਗੱਲ ਦਾ ਪ੍ਰਣ ਕਰਦੇ ਹਨ ਕਿ ਇਸ ਨਵੇਂ ਵਿਦਿਅਕ ਵਰ੍ਹੇ ’ਚ ਵੀ ਸਕੂਲ ਦਾ ਨਾਮ ਹਰ ਖੇਤਰ ਵਿੱਚ ਬੁਲੰਦੀ ਤੇ ਲੈ ਕੇ ਜਾਣਗੇ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਅਗਲੀ ਜਿੰਦਗੀ ’ਚ ਕਾਮਯਾਬ ਹੋਣ ਲਈ ਹਰ ਪ੍ਰਕਾਰ ਦੀ ਸਿੱਖਿਆ ਸਕੂਲ ਵੱਲੋਂ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਮੌਜੂਦ ਸੀ।