ਪੱਤਰ ਪ੍ਰਰੇਰਕ, ਗਿੱਦੜਬਾਹਾ : ਪਿੰਡ ਭਲਾਈਆਣਾ 'ਚ ਬੀਤੇ ਮੰਗਲਵਾਰ ਦੀ ਰਾਤ ਨੂੰ ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ। ਜਦਕਿ ਅਣਪਛਾਤੇ ਵਿਅਕਤੀ ਦੇ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਥਾਣਾ ਕੋਟਭਾਈ ਦੇ ਇੰਚਾਰਜ ਅੰਗਰੇਜ਼ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਭਲਾਈਆਣਾ ਨਿਵਾਸੀ ਹਰਦੀਪ ਸਿੰਘ (35) ਪੁੱਤਰ ਤਾਰ ਸਿੰਘ ਆਪਣੇ ਮੋਟਰਸਾਇਕਲ 'ਤੇ ਪਿੰਡ 'ਚ ਹੀ ਸੜਕ 'ਤੇ ਜਾ ਰਿਹਾ ਸੀ ਕਿ ਉਸਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੌਕੇ 'ਤੇ ਹੀ ਉਸਦੀ ਮੌਤ ਹੋ ਗਈ। ਘਟਨਾ ਸਥਾਨ 'ਤੇ ਪਹੰੁਚੇ ਏਐਸਆਈ ਹਰਨੇਕ ਸਿੰਘ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਗਿੱਦੜਬਾਹਾ ਦੇ ਸਿਵਲ ਹਸਤਪਾਲ 'ਚ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ। ਮਿ੍ਤਕ ਵਿਆਹਿਆ ਹੋਇਆ ਸੀ ਤੇ ਆਪਣੇ ਪਿੱਛੇ ਦੋ ਬੱਚੇ ਛੱਡ ਗਿਆ ਹੈ।