ਸ਼ਿਵਰਾਜ ਸਿੰਘ ਰਾਜੂ, ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ ਸੜਕ ਤੇ ਪਿੰਡ ਬੁੱਟਰ ਸ੍ਰੀ ਕੋਲ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ ਵਿੱਚ ਪੰਜ ਗੰਭੀਰ ਜ਼ਖ਼ਮੀ ਹੋ ਗਏ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਲਾਈਆਣਾ ਦਾ ਮਨਪ੍ਰੀਤ ਸਿੰਘ ਤੇ ਉਸ ਦੇ ਪੰਜ ਸਾਥੀ ਇੱਕ ਅਾਲਟੋ ਕਾਰ 'ਤੇ ਸ੍ਰੀ ਮੁਕਤਸਰ ਸਾਹਿਬ ਨੂੰ ਜਾ ਰਹੇ ਸਨ ਕਿ ਦੇਰ ਰਾਤ ਇਨ੍ਹਾਂ ਦੀ ਕਾਰ ਅੱਗੇ ਇਕ ਪਸ਼ੂ ਆ ਗਿਆ। ਜਿਸ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਸੜਕ ਕਿਨਾਰੇ ਦਰੱਖਤ ਵਿਚ ਜਾ ਵੱਜੀ।

ਹਾਦਸਾ ਇਨ੍ਹਾਂ ਭਿਆਨਕ ਸੀ ਕਿ ਕਾਰ ਦੇ ਦੋ ਟੋਟੇ ਹੋ ਗਏ ਇਸ ਸੜਕ ਹਾਦਸੇ ਵਿੱਚ ਮਨਪ੍ਰੀਤ ਸਿੰਘ ਉਮਰ ਕਰੀਬ 28 ਸਾਲ ਪਿੰਡ ਭਲਾਈਆਣਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦ ਕਿ ਉਸ ਦੇ ਪੰਜ ਸਾਥੀ ਗੰਭੀਰ ਜ਼ਖਮੀ ਹੋ ਗਏ।

ਇਸ ਤੋਂ ਇਲਾਵਾ ਜਗਸੀਰ ਸਿੰਘ ਉਮਰ ਚੌਵੀ ਸਾਲ ਵਾਸੀ ਪਿੰਡ ਭਲਾਈਆਣਾ ਦੀ ਇਲਾਜ ਦੌਰਾਨ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿਖੇ ਮੌਤ ਹੋ ਗਈ। ਉਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਦੇ ਮਾਤਾ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਇਕ ਸੌ ਅੱਠ ਐਂਬੂਲੈਂਸ ਰਾਹੀਂ ਜ਼ਖਮੀਆਂ ਨੂੰ ਗਿੱਦੜਬਾਹਾ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ ਪਰ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਬਠਿੰਡਾ ਲਈ ਰੈਫਰ ਕਰ ਦਿੱਤਾ ਜਿੱਥੇ ਵੀ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

Posted By: Amita Verma