600 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ
600 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
Publish Date: Fri, 20 Feb 2026 05:50 PM (IST)
Updated Date: Fri, 20 Feb 2026 05:51 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਥਾਣਾ ਸਦਰ ਮਲੋਟ ਪੁਲਿਸ ਨੇ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ 600 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਪਿੰਡ ਇੰਨ ਖੇੜਾ ’ਚ ਮੌਜੂਦ ਸੀ। ਇਸ ਦੌਰਾਨ ਇੱਕ ਵਿਅਕਤੀ ਹੱਥ ਵਿੱਚ ਲਿਫਾਫਾ ਲੈ ਕੇ ਆਉਂਦਾ ਦਿਖਾਈ ਦਿੱਤਾ। ਜਦੋਂ ਉਸਨੇ ਪੁਲਿਸ ਪਾਰਟੀ ਨੂੰ ਦੇਖਿਆ ਤਾਂ ਉਹ ਡਰ ਗਿਆ ਅਤੇ ਪਿੱਛੇ ਮੁੜਨ ਲੱਗਾ। ਪੁਲਿਸ ਨੂੰ ਸ਼ੱਕ ਹੋਇਆ ਅਤੇ ਉਸਨੂੰ ਫੜ ਲਿਆ ਅਤੇ ਉਸਦਾ ਨਾਮ ਅਤੇ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਜਤਿੰਦਰ ਸਿੰਘ ਵਾਸੀ ਢਾਣੀ ਸਿੱਧਵਾ ਈਨਾਂ ਖੇੜਾ ਦੱਸਿਆ। ਜਦੋਂ ਪੁਲਿਸ ਨੇ ਉਸਦੇ ਹੱਥ ਵਿੱਚ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 600 ਗ੍ਰਾਮ ਅਫੀਮ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।