ਸੜਕ ਹਾਦਸੇ ’ਚ ਇੱਕ ਵਿਅਕਤੀ ਗੰਭੀਰ ਰੂਪ ’ਚ ਜ਼ਖਮੀ
ਸੜਕ ਹਾਦਸੇ ’ਚ ਇੱਕ ਵਿਅਕਤੀ ਗੰਭੀਰ ਰੂਪ ’ਚ ਜ਼ਖਮੀ
Publish Date: Fri, 20 Feb 2026 05:32 PM (IST)
Updated Date: Fri, 20 Feb 2026 05:36 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ, ਗਿੱਦੜਬਾਹਾ : ਗਿੱਦੜਬਾਹਾ-ਮਲੋਟ ਰੋਡ ’ਤੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਪਿੰਡ ਚੱਕ ਗਿਲਜੇਵਾਲਾ ਦਾ ਰਹਿਣ ਵਾਲਾ ਹਰਜਿੰਦਰ ਸਿੰਘ (66) ਪੁੱਤਰ ਗੁਰਜੰਟ ਸਿੰਘ ਆਪਣੇ ਮੋਟਰਸਾਈਕਲ ਰਾਹੀਂ ਉਕਤ ਸੜਕ ਤੋਂ ਜਾ ਰਿਹਾ ਸੀ ਕਿ ਇਸ ਦੌਰਾਨ ਗਿੱਦੜਬਾਹਾ ਤੋਂ ਮਲੋਟ ਵੱਲ ਜਾ ਰਹੇ ਇੱਕ ਟਰੱਕ ਨਾਲ ਉਸਦੇ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸਦੇ ਨਤੀਜੇ ਵਜੋਂ ਹਰਜਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ਤੇ ਰਾਹਤ ਫਾਊਂਡੇਸ਼ਨ ਦੇ ਐਬੂਲੈਂਸ ਡਰਾਈਵਰ ਦੀਪੂ ਨੇ ਹਰਜਿੰਦਰ ਸਿੰਘ ਨੂੰ ਤੁਰੰਤ ਗਿੱਦੜਬਾਹਾ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ।