ਔਰਤ ਦੀ ਮੌਤ ਦੇ ਮਾਮਲੇ ’ਚ ਇੱਕ ਮੁਲਜ਼ਮ ਗ੍ਰਿਫ਼ਤਾਰ ਔਰਤ ਦੀ ਮੌਤ ਦੇ ਮਾਮਲੇ ’ਚ ਇੱਕ ਮੁਲਜ਼ਮ ਗ੍ਰਿਫ਼ਤਾਰ
Publish Date: Tue, 24 Nov 2026 05:10 PM (IST)
Updated Date: Wed, 25 Nov 2026 04:05 AM (IST)
-ਵਾਰਦਾਤ ’ਚ ਵਰਤਿਆ ਮੋਟਰਸਾਈਕਲ ਬਰਾਮਦ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਐੱਸਐੱਸਪੀ ਅਭਿਮਨਿਊ ਰਾਣਾ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਐੱਸਪੀ ਮਲੋਟ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਸਿਟੀ ਮਲੋਟ ਪੁਲਿਸ ਨੇ ਝਪਟਮਾਰੀ ਦੀ ਵਾਰਦਾਤ ਨੂੰ ਹੱਲ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਖ ਅਫ਼ਸਰ ਇੰਸਪੈਕਟਰ ਜਸਕਰਨਦੀਪ ਸਿੰਘ ਨੇ ਦੱਸਿਆ ਕਿ 20 ਨਵੰਬਰ ਨੂੰ ਪਿੰਡ ਕਰਾਈਵਾਲਾ ਵਾਸੀ ਸਰੋਵਰ ਸਿੰਘ ਆਪਣੀ ਪਤਨੀ ਜਸਪ੍ਰੀਤ ਕੌਰ ਨਾਲ ਮੋਟਰਸਾਈਕਲ ’ਤੇ ਪਿੰਡ ਚੰਨੂੰ ਤੋਂ ਵਾਪਸ ਆ ਰਿਹਾ ਸੀ। ਪਿੰਡ ਰੱਥੜੀਆਂ ਦੇ ਹਾਈਵੇਅ ਪੁਲ ਨੇੜੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਸਰੋਵਰ ਸਿੰਘ ਦੀ ਜੇਬ ਵਿੱਚੋਂ 600-700 ਰੁਪਏ ਵਾਲਾ ਬਟੂਆ ਖੋਹ ਲਿਆ। ਇਸ ਦੌਰਾਨ ਸੰਤੁਲਨ ਵਿਗੜਨ ਕਾਰਨ ਸੜਕ ’ਤੇ ਡਿੱਗਣ ਨਾਲ ਜਸਪ੍ਰੀਤ ਕੌਰ ਗੰਭੀਰ ਜ਼ਖ਼ਮੀ ਹੋ ਗਈ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ 21 ਨਵੰਬਰ ਨੂੰ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਤਕਨੀਕੀ ਢੰਗ ਨਾਲ ਜਾਂਚ ਵਿੱਢੀ। ਪੁਲਿਸ ਨੇ 22 ਨਵੰਬਰ ਨੂੰ ਮੁਲਜ਼ਮ ਸੁਖਦੀਪ ਸਿੰਘ ਉਰਫ਼ ਲਾਡੀ ਢਿੱਲੋਂ ਵਾਸੀ ਬਾਬਾ ਦੀਪ ਸਿੰਘ ਨਗਰ ਮਲੋਟ ਨੂੰ ਗ੍ਰਿਫ਼ਤਾਰ ਕਰਕੇ ਵਾਰਦਾਤ ’ਚ ਵਰਤਿਆ ਮੋਟਰਸਾਈਕਲ ਪੀਬੀ-53ਡਬਲਯੂ-5419 ਬਰਾਮਦ ਕਰ ਲਿਆ ਹੈ, ਜੋ 2 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਹੈ। ਮਾਮਲੇ ਦੇ ਦੂਜੇ ਮੁਲਜ਼ਮ ਚੰਦਨ ਸ਼ਰਮਾ ਵਾਸੀ ਮਲੋਟ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।