ਮਿਮਿਟ ’ਚ ਉਦਮੀ ਬਣਨ ਲਈ ਲਗਾਇਆ ਵਰਕਸ਼ਾਪ
ਮਿਮਿਟ ਮਲੋਟ ਵਿਖੇ ਉਦਮੀ ਬਣਨ ਲਈ ਕਰਵਾਇਆ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ
Publish Date: Wed, 25 Mar 2026 05:41 PM (IST)
Updated Date: Wed, 25 Mar 2026 05:44 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ, (ਮਿਮਿਟ) ਮਲੋਟ ਵਿਖੇ ਉਦਮੀ ਬਣਨ ਲਈ ਅਤੇ ਨਵੇਂ ਉਦਯੋਗ ਸਥਾਪਿਤ ਕਰਨ ਦੇ ਵਿਸ਼ੇ ਉੱਪਰ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦੇ ਪੈਟਰਨ ਅਤੇ ਸੰਸਥਾ ਦੇ ਡਾਇਰੈਕਟਰ ਡਾ. ਜਸਕਰਨ ਸਿੰਘ ਭੁੱਲਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਵਿੱਦਿਆ ਦੇਣ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਨਵੇਂ ਉਦਯੋਗ ਸਥਾਪਿਤ ਕਰਨ ਲਈ ਪ੍ਰੇਰਿਤ ਕਰਨਾ ਵੀ ਸੰਸਥਾ ਦਾ ਇੱਕ ਮਕਸਦ ਹੈ। ਇਸੇ ਕਾਰਨ ਸੰਸਥਾ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਇੰਡਸਟਰੀ ਸੈਂਟਰ ਵਿਭਾਗ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ ਪਬਲਿਕ ਐਡਮਿਨਿਸਟਰੇਸ਼ਨ ਚੰਡੀਗੜ੍ਹ ਦੇ ਸਹਿਯੋਗ ਨਾਲ ਜਿਲਾ ਸ੍ਰੀ ਮੁਕਤਸਰ ਸਾਹਿਬ ਨਾਲ ਸੰਬੰਧਿਤ ਮੀਡੀਅਮ ਸਕੇਲ ਇੰਡਸਟਰੀ ਮਾਲਕਾਂ ਨੂੰ ਵਿਦਿਆਰਥੀਆਂ ਦੇ ਰੂਬਰੂ ਕੀਤਾ। ਇਸ ਪ੍ਰੋਗਰਾਮ ਦੇ ਲੋਕਲ ਕੋਆਰਡੀਨੇਟਰ ਇੰਜੀਨੀਅਰ ਅਮਰਿੰਦਰ ਸਿੰਘ ਅਤੇ ਇੰਜੀਨੀਅਰ ਗੁਰਪ੍ਰੀਤ ਸਿੰਘ ਸੋਨੀ ਨੇ ਦੱਸਿਆ ਕਿ ਇਸ ਪ੍ਰੋਗਰਾਮ ’ਚ ਡਾ. ਦੀਪਤੀ, ਮਿਸ ਗੁਰਦੀਪ, ਰਿਤੇਸ਼ ਗੁਲਾਟੀ ਚੇਂਜ ਮੈਨੇਜਮੈਂਟ ਕੰਸਲਟੈਂਟ, ਇੰਜੀਨੀਅਰ ਅਮਰਦੇਵ ਸਿੰਘ ਨਿਟਰ ਚੰਡੀਗੜ੍ਹ, ਪਰਮਿੰਦਰ ਸਿੰਘ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਅਜੇ ਕੁਮਾਰ ਬਲਾਕ ਲੈਵਲ ਐਕਸਟੈਂਸ਼ਨ ਅਫਸਰ ਇੰਡਸਟਰੀ ਅਤੇ ਸੰਗੀਤ ਮੈਨੇਜਰ ਜਿਲਾ ਇੰਡਸਟਰੀ ਸੈਂਟਰ ਸ਼੍ਰੀ ਮੁਕਤਸਰ ਸਾਹਿਬ ਨੇ ਇਸ ਪ੍ਰੋਗਰਾਮ ’ਚ ਭਾਗ ਲੈ ਰਹੇ ਵਿਦਿਆਰਥੀਆਂ ਉੱਦਮੀ ਨੂੰ ਹੋਰ ਨਵੇਂ ਉਦਯੋਗ ਸ਼ੁਰੂ ਕਰਨ ਲਈ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਅਤੇ ਪੰਜਾਬ ਸਰਕਾਰ ਦੇ ਰੈਂਪ ਪ੍ਰੋਗਰਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ l ਇਸ ਪ੍ਰੋਗਰਾਮ ਵਿੱਚ ਜਿੱਥੇ ਰੈਂਪ ਪ੍ਰੋਗਰਾਮ ਤਹਿਤ ਵੱਖ ਵੱਖ ਸਬਸਿਡੀ ਸਕੀਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਵਿਦਿਆਰਥੀਆਂ ਨੂੰ ਮਿਲਿਆ ਉੱਥੇ ਹੀ ਉਹਨਾਂ ਉਦਯੋਗਪਤੀਆਂ ਨੂੰ ਵੀ ਮਿਲਣ ਦਾ ਮੌਕਾ ਮਿਲਿਆ ਜਿਨਾਂ ਨੇ ਅੱਜ ਦੇ ਸਮੇਂ ਜ਼ਿਲ੍ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਪਿੰਡਾਂ ਵਿੱਚ ਆਪਣੇ ਆਪਣੇ ਉਦਯੋਗ ਸ਼ੁਰੂ ਕੀਤੇ ਹੋਏ ਹਨ। ਇਸ ਵਰਕਸ਼ਾਪ ਦੇ ਸਮਾਪਤੀ ਦੌਰਾਨ ਭਾਗ ਲੈਣ ਵਾਲੇ ਉਦਮੀਆਂ ਨੂੰ ਜਿਲਾ ਸ੍ਰੀ ਮੁਕਤਸਰ ਸਾਹਿਬ ਪ੍ਰਸ਼ਾਸਨ ਵੱਲੋਂ ਸਰਟੀਫਿਕੇਟ ਤਕਸੀਮ ਕੀਤੇ ਗਏ ਅਤੇ ਉਦਯੋਗਪਤੀਆਂ ਨੂੰ ਇਸ ਪ੍ਰੋਗਰਾਮ ’ਚ ਸ਼ਿਰਕਤ ਕਰਨ ਲਈ ਸਭ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਯੂਜੀਸੀ ਵਿਭਾਗ ਦੇ ਮੁਖੀ ਡਾ. ਮਨੀਸ਼ ਬਾਂਸਲ, ਇੰਜ. ਵਿਕਾਸ ਗੋਇਲ ਤੋਂ ਇਲਾਵਾ ਸਟਾਫ ਮੈਂਬਰ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।