ਸ਼ਹਿਰ ’ਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਮਿਲੇਗੀ ਸਮੱਸਿਆਵਾਂ ਤੋਂ ਰਾਹਤ : ਵਿਧਾਇਕ ਕਾਕਾ ਬਰਾੜ ਸ਼ਹਿਰ ’ਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਮਿਲੇਗੀ ਸਮੱਸਿਆਵਾਂ ਤੋਂ ਰਾਹਤ : ਵਿਧਾਇਕ ਕਾਕਾ ਬਰਾੜ
Publish Date: Mon, 07 Sep 2026 06:08 PM (IST)
Updated Date: Mon, 07 Sep 2026 06:10 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਲਈ ਕੰਮ ਕਰ ਰਹੇ ਨੌਜਵਾਨ ਆਗੂ ਕੁਲਦੀਪ ਸਿੰਘ ਆਪਣੇ ਸੈਂਕੜੇ ਸਾਥੀਆਂ ਨੂੰ ਨਾਲ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ। ਉਨ੍ਹਾਂ ਦਾ ਸਵਾਗਤ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਭਰਵੇਂ ਇਕੱਠ ਦੌਰਾਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ’ਚ ਕੌਂਸਲਰ ਤੋਂ ਇਲਾਵਾ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ। ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ 2027 ਦੀਆਂ ਚੋਣਾਂ ਨੂੰ ਲੈ ਕੇ ਜਿੱਥੇ ਸੂਬੇ ਭਰ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਉੱਥੇ ਹੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋਕੇ ਲੋਕ ਵੱਡੀ ਗਿਣਤੀ ’ਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਜੋ ਕੰਮ ਕੀਤੇ ਜਾ ਰਹੇ ਹਨ ਉਹ ਬੇਹੱਦ ਹੀ ਸ਼ਲਾਘਾਯੋਗ ਕੰਮ ਹਨ। ਜਿਨ੍ਹਾਂ ਸਦਕਾ ਹੁਣ 2022 ਵਾਲਾ ਮਾਹੌਲ ਬਣਦਾ ਜਾ ਰਿਹਾ ਹੈ। ਵਿਧਾਇਕ ਕਾਕਾ ਬਰਾੜ ਨੇ ਆਖਿਆ ਕਿ ਸ਼ਹਿਰ ’ਚ ਵੀ ਵਿਕਾਸ ਕਾਰਜ ਜ਼ੋਰਾਂ ’ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦ ਇਨ੍ਹਾਂ ਕੰਮਾਂ ਨੂੰ ਮੁਕੰਮਲ ਕਰਵਾਏ ਜਾਣਗੇ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕੁਲਦੀਪ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ’ਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਹਲਕੇ ’ਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਤੇ ਲੈ ਕੇ ਜਾਵੇਗੀ। ਇਸ ਦੌਰਾਨ ਯੂਥ ਆਗੂ ਕੁਲਦੀਪ ਸਿੰਘ, ਰਾਕੇਸ਼ ਕੁਮਾਰ ਖਿੱਚੀ, ਸੁਦੇਸ਼ ਕੁਮਾਰ, ਵਿਜੈ ਕੁਮਾਰ, ਗੁਰਜੀਤ ਸਿੰਘ, ਮੰਦਰ ਆਦਿ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਪ੍ਰਤੀ ਇਮਾਨਦਾਰ ਯਤਨਾਂ ਅਤੇ ਆਮ ਲੋਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ’ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਪ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਕਾਲਾ, ਮੀਤ ਪ੍ਰਧਾਨ ਗੁਰਪਿੰਦਰ ਸਿੰਘ ਸ਼ੈਲੀ, ਕੌਂਸਲਰ ਰਾਮ ਸਿੰਘ ਪੱਪੀ, ਡਾ ਬਲਜਿੰਦਰ ਸਿੰਘ, ਕੌਂਸਲਰ ਗੁਰਪ੍ਰੀਤ ਸਿੰਘ, ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਚੇਅਰਮੈਨ ਜੀਤ ਸਿੰਘ ਸੰਧੂ, ਸੁਖਮੰਦਰ ਸਿੰਘ, ਬਲਵਿੰਦਰ ਗਰੋਵਰ, ਸੋਨੂੰ ਛਾਬੜਾ, ਕੌਂਸਲਰ ਜ਼ਸਪਾਲ ਸ਼ਰਮਾ, ਐਡਵੋਕੇਟਰ ਅਭੈਜੀਤ ਸਿੰਘ ਸੰਗਰਾਣਾ, ਸੁਖਦੇਵ ਸਿੰਘ ਬੇਦੀ, ਸੰਦੀਪ ਕੁਮਾਰ, ਜਤਿੰਦਰ ਕੁਮਾਰ ਵਾਰਡ ਇੰਚਾਰਜ਼, ਨੰਦ ਕਿਸ਼ੋਰ ਆਦਿ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ।