ਵਿਰੋਧੀ ਪਾਰਟੀਆਂ ‘ਆਪ’ ਦੀ ਲੋਕਪ੍ਰਿਯਤਾ ਤੋਂ ਘਬਰਾਈਆਂ : ਵਿਧਾਇਕ ਕਾਕਾ ਬਰਾੜ
ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਦੀ ਲੋਕਪ੍ਰਿਯਤਾ ਤੋਂ ਘਬਰਾਈਆਂ : ਵਿਧਾਇਕ ਕਾਕਾ ਬਰਾੜ
Publish Date: Fri, 06 Mar 2026 05:06 PM (IST)
Updated Date: Fri, 06 Mar 2026 05:09 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਨਜ਼ਦੀਕੀ ਪਿੰਡ ਖੱਪਿਆਂਵਾਲੀ ਵਿਖੇ ਦਰਜ਼ਨ ਦੇ ਕਰੀਬ ਸ਼ੋ੍ਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਪਰਿਵਾਰ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਹਾਜ਼ਰੀ ਵਿਖੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਪਾਰਟੀ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲ ਰਹੀ ਹੈ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਆਉਣ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਦੀ ਲੋਕਪ੍ਰਿਯਤਾ ਤੋਂ ਘਬਰਾਈਆਂ ਹੋਈਆਂ ਹਨ ਅਤੇ ਝੂਠੇ ਪ੍ਰਚਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਪਾਣੀ ਵਰਗੇ ਖੇਤਰਾਂ ਵਿੱਚ ਸੁਧਾਰ ਕੀਤੇ ਹਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵੀ ਕਈ ਕਦਮ ਚੁੱਕੇ ਹਨ ਅਤੇ ਇਸ ਵਿੱਚ ਸਫਲਤਾ ਵੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਇੱਕ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਇਸ ਦੌਰਾਨ ਮੈਂਬਰ ਰਘੁਬੀਰ ਸਿੰਘ ਦੇ ਗ੍ਰਹਿ ਵਿਖੇ ਇਕੱਤਰ ਹੋਏ ਭੁਪਿੰਦਰ ਸਿੰਘ, ਤਰਨਵੀਰ ਸਿੰਘ, ਜ਼ੋਬਨਪ੍ਰੀਤ ਸਿੰਘ, ਹੁਸ਼ਨਪ੍ਰੀਤ ਸਿੰਘ, ਪੰਥ ਸਿੰਘ, ਬੂਟਾ ਸਿੰਘ, ਲਖਵਿੰਦਰ ਸਿੰਘ, ਗੁਰਭੇਜ਼ ਸਿੰਘ, ਪੰਥਪ੍ਰੀਤ ਸਿੰਘ, ਇਸਮੀਤ ਸਿੰਘ ਬੂਟਾ ਆਦਿ ਨੇ ਵਿਸ਼ਵਾਸ ਦੁਆਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਲਾਮਬੰਦ ਹੋਣਗੇ। ਇਸ ਮੌਕੇ ਸਮੂਹ ਪਰਿਵਾਰਾਂ ਦਾ ਪਾਰਟੀ ਚਿੰਨ੍ਹ ਦੇ ਕੇ ਪਾਰਟੀ ’ਚ ਸਵਾਗਤ ਕੀਤਾ ਗਿਆ। ਇਸ ਮੌਕੇ ਸਰਪੰਚ ਕਾਕਾ ਸਿੰਘ, ਮੈਂਬਰ ਨਰਿੰਦਰ ਸਿੰਘ, ਸਿਮਰਜੀਤ ਸਿੰਘ, ਯੂਥ ਪ੍ਰਧਾਨ ਗੁਰਮੀਤ ਸਿੰਘ, ਮਨਜੀਤ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ, ਹਰਮੀਤ ਸਿੰਘ ਸਿੱਧੂ, ਗੁਰਵਿੰਦਰ ਸਿੰਘ, ਨਰਿੰਦਰ ਸਿੰਘ, ਡਾ ਗੁਰਦਿਆਲ ਸਿੰਘ, ਪ੍ਰਧਾਨ ਬੂਟਾ ਸਿੰਘ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ ਖਾਲਸਾ, ਅਕਬੀਰ ਸਿੰਘ, ਗੁਰਵਿੰਦਰ ਸਿੰਘ ਮੈਂਬਰ, ਗੁਰਪ੍ਰੀਤ ਸਿੰਘ, ਜ਼ਸਵੰਤ ਸਿੰਘ, ਸਰਪੰਚ ਸੋਨਾ ਸਿੰਘ, ਪ੍ਰਧਾਨ ਉਪਕਾਰ ਸਿੰਘ, ਜਰਮਨ ਸਿਘ ਆਦਿ ਹਾਜ਼ਰ ਸਨ।