ਸ਼ਾਮ 7 ਤੋਂ ਸਵੇਰੇ 8 ਵਜੇ ਤੱਕ ਕੰਬਾਇਨ ਨਾਲ ਕਣਕ ਦੀ ਵਾਢੀ ’ਤੇ ਰੋਕ
ਰਾਤ 07 ਵਜੇ ਤੋਂ ਸਵੇਰੇ 08 ਵਜੇ ਤੱਕ ਕੰਬਾਇਨ ਰਾਹੀਂ ਕਣਕ ਦੀ ਕਟਾਈ ’ਤੇ ਪਾਬੰਦੀ ਦੇ ਹੁਕਮ
Publish Date: Mon, 06 Apr 2026 05:39 PM (IST)
Updated Date: Mon, 06 Apr 2026 05:43 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਡੈਵੀ ਗੋਇਲ ਆਈਏਐੱਸ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਰਾਤ 07:00 ਵਜੇ ਤੋਂ ਸਵੇਰੇ 08:00 ਵਜੇ ਤੱਕ ਕਣਕ ਕੰਬਾਇਨ ਰਾਹੀਂ ਕਣਕ ਦੀ ਕਟਾਈ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 31 ਮਈ 2026 ਤੱਕ ਲਾਗੂ ਰਹਿਣਗੇ ਹੁਕਮ ਮੁਤਾਬਕ ਕਣਕ ਦੀ ਫਸਲ ਦੀ ਕਟਾਈ ਆਮ ਤੌਰ ’ਤੇ ਕਿਸਾਨਾਂ ਵੱਲੋਂ ਕੰਬਾਇਨਾਂ ਨਾਲ ਕਰਵਾਈ ਜਾਂਦੀ ਹੈ। ਕਣਕ ਦੀ ਕਟਾਈ ਕਰਨ ਲਈ ਦਿਨ ਰਾਤ ਕੰਬਾਇਨਾਂ ਚਲਾਈਆ ਜਾਂਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰੀ ਕਣਕ, ਜੋ ਕਿ ਚੰਗੀ ਤਰ੍ਹਾਂ ਸੁੱਕੀ ਨਹੀ ਹੁੰਦੀ, ਨੂੰ ਵੀ ਕੱਟ ਦਿੰਦੀਆਂ ਹਨ। ਜਿਸ ਨਾਲ ਕਿਸਨਾਂ ਨੂੰ ਸਿੱਧਾ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਕੰਬਾਇਨ ਸੜਕ ਰਾਹੀਂ ਖੇਤਾਂ ਵਿੱਚ ਜਾਂਦੀਆਂ ਹਨ, ਜਿਸ ਕਰਕੇ ਆਮ ਤੌਰ ’ਤੇ ਟਰੈਫਿਕ ਵਿੱਚ ਵਿਘਨ ਪੈਂਦਾ ਹੈ ਅਤੇ ਐਕਸੀਡੈਂਟ ਦਾ ਖਤਰਾ ਬਣਿਆ ਰਹਿੰਦਾ ਹੈ। ਕਈ ਵਾਰ ਰਾਤ ਦਾ ਹਨੇਰਾ ਹੋਣ ਕਾਰਨ ਕੰਬਾਇਨਾਂ ਬਿਜਲੀ ਦੀਆਂ ਤਾਰਾਂ ਨਾਲ ਅਚਾਨਕ ਟਕਰਾ ਜਾਂਦੀਆ ਹਨ ਤੇ ਸ਼ਾਰਟ ਸਰਕਟ ਹੋਣ ਨਾਲ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ। ਇਸ ਤੋਂ ਇਲਾਵਾ ਰਾਤ ਨੂੰ ਨਮੀ ਹੋਣ ਕਾਰਨ ਕਣਕ ਦੀ ਫਸਲ ਸੁੱਕੀ ਨਹੀ ਹੁੰਦੀ ਅਤੇ ਨਮੀ ਵਾਲੀ ਕਣਕ ਦੀ ਨਿਲਾਮੀ ਵਿਚ ਦੇਰੀ ਹੋ ਜਾਂਦੀ ਹੈ ਜਿਸ ਕਰਕੇ ਕਿਸਾਨਾਂ ਨੂੰ ਕਈ-ਕਈ ਦਿਨ ਮੰਡੀਆਂ ਵਿੱਚ ਖੱਜਲ ਖੁਆਰ ਹੋਣਾ ਪੈਦਾ ਹੈ। ਇਸ ਲਈ ਆਮ ਪਬਲਿਕ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਤ ਸਮੇਂ ਕੰਬਾਇਨ ਚਲਾਉਣ ’ਤੇ ਪਾਬੰਦੀ ਲਗਾਈ ਜਾਣੀ ਜਰੂਰੀ ਹੈ।