ਜਥੇਬੰਦੀਆਂ ਨੇ ਮੀਟਿੰਗ ਕਰਕੇ ਵਿਚਾਰੇ ਅਹਿਮ ਮਸਲੇ
ਜਥੇਬੰਦੀਆਂ ਨੇ ਮੀਟਿੰਗ ਕਰਕੇ ਵਿਚਾਰੇ ਅਹਿਮ ਮਸਲੇ
Publish Date: Mon, 09 Feb 2026 03:45 PM (IST)
Updated Date: Mon, 09 Feb 2026 03:47 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੇ ਟਰੇਡ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ ਦੀ ਅਹਿਮ ਮੀਟਿੰਗ ਬੀਕੇਯੂ ਡਕੌਂਦਾ (ਧਨੇਰ) ਦੇ ਜਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਉੜਾਂਗ, ਮੁਲਾਜ਼ਮ ਫਰੰਟ ਏਟਕ ਦੇ ਸੂਬਾਈ ਆਗੂ ਅੰਗਰੇਜ ਸਿੰਘ, ਮਜ਼ਦੂਰ ਫਰੰਟ ਦੇ ਆਗੂ ਮਹਿੰਗਾ ਰਾਮ ਦੋਦਾ ਦੇ ਸਾਂਝੇ ਪ੍ਰਧਾਨਗੀ ਮੰਡਲ ਹੇਠ ਹੋਈ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਥਾਂਦੇਵਾਲਾ ਦੇ ਪਿਤਾ ਗੁਰਦੀਪ ਸਿੰਘ ਜੋ ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਸਨ ਉਨਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਮੀਟਿੰਗ ’ਚ 12 ਫਰਵਰੀ ਨੂੰ ਭਾਰਤ ਦੀਆਂ ਟਰੇਡ ਯੂਨੀਅਨਾਂ ਵੱਲੋਂ ਮਜ਼ਦੂਰ, ਮੁਲਾਜ਼ਮ, ਕਿਸਾਨ ਵਿਰੋਧੀ ਫੈਸਲਿਆਂ ਖਿਲਾਫ ਮੁਕੰਮਲ ਹੜਤਾਲ ਕੀਤੀ ਜਾ ਰਹੀ ਹੈ ਜਿਸ ਨੂੰ ਕਾਮਯਾਬ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਭਾਰਤ ਡੱਟ ਕੇ ਹਮਾਇਤ ਕਰ ਰਿਹਾ ਹੈ। ਇਸ ਮੌਕੇ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦਿਓਣ, ਡੈਮੋਕਰੇਟਿਕ ਮੁਲਾਜ਼ਮ ਫਰੰਟ ਦੇ ਸੁਬਾਈ ਆਗੂ ਪਵਨ ਕੁਮਾਰ, ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਬੂਟਾ ਸਿੰਘ, ਸੀਟੂ ਦੇ ਸੂਬਾਈ ਆਗੂ ਹਰਵਿੰਦਰ ਪਾਲ ਸਿੰਘ, ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ 25/11 ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ, ਬੀਕੇਯੂ ਉਗਰਾਹਾਂ ਦੇ ਜਿਲ੍ਹਾ ਸਕੱਤਰ ਜੱਥੇਦਾਰ ਗੁਰਭਗਤ ਸਿੰਘ ਭਲਾਈਆਣਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਤਰਸੇਮ ਸਿੰਘ ਖੁੰਡੇ ਹਲਾਲ, ਗੌਰਮਿੰਟ ਟੀਚਰ ਯੂਨੀਅਨ ਦੇ ਸੀਨੀਅਰ ਆਗੂ ਕੁਲਵੀਰ ਸਿੰਘ ਜੋਸ਼ੀ ਝਬੇਲਵਾਲੀ, ਟੈਕਨੀਕਲ ਸਰਵਿਸ ਯੂਨੀਅਨ (ਭੰਗਲ) ਦੇ ਸੂਬਾਈ ਆਗੂ ਭੁਪਿੰਦਰ ਸਿੰਘ, ਟੈਕਨੀਕਲ ਸਰਵਿਸ ਯੂਨੀਅਨ (ਸੋਢੀ) ਦੇ ਸੀਨੀਅਰ ਆਗੂ ਗੁਰਸੇਵਕ ਸਿੰਘ, ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਕਲਾਂ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਸੁਖਦੇਵ ਸਿੰਘ, ਪਾਵਰ ਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸੁਖਰਾਜ ਸਿੰਘ ਕੋਟਲੀ ਸੰਘਰ, ਮੁਲਾਜ਼ਮ ਯੂਨੀਅਨ ਪੰਜਾਬ ਦੇ ਸਰਕਲ ਪ੍ਰਧਾਨ ਕੇਸਰ ਸਿੰਘ, ਕੁਲ ਹਿੰਦ ਕਿਸਾਨ ਸਭਾ (ਪੁੰਨਾਂਵਾਲ) ਜਿਲ੍ਹਾ ਪ੍ਰਧਾਨ ਕਾਮਰੇਡ ਧਰਮਪਾਲ ਸਿੰਘ ਝਬੇਲਵਾਲੀ, ਗੁਰਚਰਨ ਸਿੰਘ ਗੰਧੜ, ਪ੍ਰਦੀਪ ਦੁੱਗਲ, ਜਸਵੀਰ ਸਿੰਘ ਗੰਧੜ, ਸਤਨਾਮ ਸਿੰਘ ਮਾਨਕ ਰੋੜੀਕਪੂਰਾ, ਬਾਜ ਸਿੰਘ ਭੁੱਟੀਵਾਲਾ, ਗੁਰਾਂਦਿੱਤਾ ਸਿੰਘ ਝਬੇਲਵਾਲੀ, ਹਰਪ੍ਰੀਤ ਸਿੰਘ ਗੋਨਿਆਣਾ, ਭੁਪਿੰਦਰ ਸਿੰਘ, ਅਜੈਬ ਸਿੰਘ ਮੱਲਣ ਆਦਿ ਆਗ ਹਾਜ਼ਰ ਸਨ।