ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸਥਾਨਕ ਥਾਂਦੇਵਾਲਾ ਰੋਡ ਵਿਖੇ ਬਸਤੀ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਧਾਇਕ ਰੋਜ਼ੀ ਬਰਕੰਦੀ ਦੇ ਪੀਏ ਹਰਵਿੰਦਰ ਸਿੰਘ ਤੇ ਸਰਕਲ ਪ੍ਰਧਾਨ ਮਨਿੰਦਰ ਸਿੰਘ ਮੇਹੰਦੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਦੌਰਾਨ ਵਾਲਮੀਕਿ ਭਾਈਚਾਰੇ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ। ਇਸ ਮੌਕੇ ਹਰਵਿੰਦਰ ਸਿੰਘ ਪੀਏ ਵੱਲੋਂ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਮੌਕੇ ਉਨ੍ਹਾਂ ਦੇ ਜੀਵਨ 'ਤੇ ਪ੍ਰਕਾਸ਼ ਪਾਉਂਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਸੰਸਕ੍ਰਿਤ ਸਲੋਕ ਦੇ ਪਹਿਲੇ ਨਿਰਮਾਤਾ ਹਨ ਤੇ ਉਨ੍ਹਾਂ ਵੱਲੋਂ ਕੀਤੀ ਗਈ ਰਾਮਾਇਣ ਰਚਨਾ ਕਰਕੇ ਉਨਾਂ੍ਹ ਪੁੂਰੇ ਸੰਸਾਰ 'ਚ ਪ੍ਰਸਿੱਧੀ ਹਾਸਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਵਿਧਾਇਕ ਰੋਜ਼ੀ ਬਰਕੰਦੀ ਵੱਲੋਂ ਭੇਜੀ ਗਈ ਸਹਾਇਤਾ ਰਾਸ਼ੀ ਵਾਲਮੀਕਿ ਭਾਈਚਾਰੇ ਨੂੰ ਭੇਟ ਕੀਤੀ ਗਈ। ਇਸ ਮੌਕੇ ਜਗਤਾਰ ਸਿੰਘ ਰੁਪਾਣਾ, ਸੰਤੋਖ ਸਿੰਘ ਪ੍ਰਧਾਨ ਮਜ਼ਦੂਰ ਯੁੂਨੀਅਨ, ਪਰਮਜੀਤ ਸਿੰਘ ਚੌਹਾਨ, ਗੁਰਪ੍ਰਰੀਤ ਸਿੰਘ, ਜਸਪਾਲ ਸਿੰਘ, ਵਕੀਲ ਸਿੰਘ, ਜਗਸੀਰ ਸਿੰਘ, ਬਚਨ ਸਿੰਘ, ਹਰੀ ਚੰਦ ਆਦਿ ਹਾਜ਼ਰ ਸਨ।