- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਕਾਬੂ ਟ੍ਰੈਕਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇੱਕ ਨੌਜਵਾਨ ਦੀ ਦਰਦਨਾਕ ਮੌਤ, ਦੂਜਾ ਗੰਭੀਰ ਜ਼ਖ਼ਮੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਥਾਣਾ ਲੱਖੇਵਾਲੀ ਦੇ ਅਧੀਨ ਆਉਂਦੇ ਪਿੰਡ ਮਦਰੱਸਾ ਦੇ ਕੋਲ ਇੱਕ ਤੇਜ਼ ਰਫ਼ਤਾਰ ਟ੍ਰੈਕਟਰ-ਟਰਾਲੀ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਇਸ ਭਿਆਨਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਉਸਦਾ ਸਾਥੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਪੁਲਿਸ ਨੇ ਟ੍ਰੈਕਟਰ ਚਲਾ ਰਹੇ ਨਾਬਾਲਗ ਅਤੇ ਉਸਦੇ ਸਾਥੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ’ਚ ਮੱਖਣ ਸਿੰਘ ਨਿਵਾਸੀ ਪਿੰਡ ਲੱਖੇਵਾਲੀ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਗੁਰਬਖਸ਼ ਸਿੰਘ (ਜੋ ਏਸੀ ਰਿਪੇਅਰਿੰਗ ਦਾ ਕੰਮ ਕਰਦਾ ਸੀ), ਆਪਣੇ ਸਾਥੀ ਮਨਪ੍ਰੀਤ ਸਿੰਘ ਨਿਵਾਸੀ ਚੱਕ ਜਾਨੀਸਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਮੋਟਰਸਾਈਕਲ ਮਨਪ੍ਰੀਤ ਸਿੰਘ ਚਲਾ ਰਿਹਾ ਸੀ ਅਤੇ ਗੁਰਬਖਸ਼ ਸਿੰਘ ਪਿੱਛੇ ਬੈਠਾ ਹੋਇਆ ਸੀ। ਮੱਖਣ ਸਿੰਘ ਅਤੇ ਉਨ੍ਹਾਂ ਦਾ ਪੁੱਤਰ ਜਸਕਰਨ ਸਿੰਘ ਆਪਣੀ ਕਾਰ ’ਚ ਇਨ੍ਹਾਂ ਦੇ ਪਿੱਛੇ-ਪਿੱਛੇ ਹੀ ਆ ਰਹੇ ਸੀ। ਜਦੋਂ ਉਹ ਪਿੰਡ ਲੱਖੇਵਾਲੀ ਤੋਂ ਕਰੀਬ ਦੋ ਕਿਲੋਮੀਟਰ ਅੱਗੇ ਇੱਕ ਭੱਠੇ ਕੋਲ ਪਹੁੰਚੇ, ਤਾਂ ਸਾਹਮਣੇ ਤੋਂ ਇੱਕ ਬਿਨਾਂ ਨੰਬਰ ਵਾਲੀ ਟ੍ਰੈਕਟਰ-ਟਰਾਲੀ ਆਉਂਦੀ ਦਿਖਾਈ ਦਿੱਤੀ। ਟ੍ਰੈਕਟਰ ਨੂੰ ਇੱਕ ਘੱਟ ਉਮਰ ਦਾ ਨਾਬਾਲਗ ਲੜਕਾ ਬੇਹੱਦ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾ ਰਿਹਾ ਸੀ, ਜਦਕਿ ਉਸਦੇ ਨਾਲ ਖੱਬੇ ਪਾਸੇ ਸੁਖਮੰਦਰ ਸਿੰਘ ਨਿਵਾਸੀ ਚੱਕ ਮਦਰੱਸਾ ਵੀ ਬੈਠਾ ਹੋਇਆ ਸੀ। ਟ੍ਰੈਕਟਰ ਚਾਲਕ ਨਾਬਾਲਗ ਨੇ ਬਿਨਾਂ ਕੋਈ ਇਸ਼ਾਰਾ ਕੀਤੇ ਅਚਾਨਕ ਲਾਪਰਵਾਹੀ ਨਾਲ ਟ੍ਰੈਕਟਰ ਮੋਟਰਸਾਈਕਲ ਦੇ ਉੱਪਰ ਚੜ੍ਹਾ ਦਿੱਤਾ। ਇਸ ਹਾਦਸੇ ਤੋਂ ਤੁਰੰਤ ਬਾਅਦ ਦੋਵਾਂ ਜ਼ਖ਼ਮੀਆਂ ਨੂੰ ਟ੍ਰੈਕਟਰ ਦੇ ਹੇਠੋਂ ਕੱਢਿਆ ਗਿਆ। ਇਸੇ ਦੌਰਾਨ ਮੌਕੇ ਦਾ ਫ਼ਾਇਦਾ ਉਠਾ ਕੇ ਨਾਬਾਲਗ ਟ੍ਰੈਕਟਰ ਚਾਲਕ ਅਤੇ ਉਸਦਾ ਸਾਥੀ ਟ੍ਰੈਕਟਰ ਨੂੰ ਮੌਕੇ ’ਤੇ ਹੀ ਛੱਡ ਕੇ ਫਰਾਰ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਮੁਕਤਸਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਗੁਰਬਖਸ਼ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਜ਼ਖ਼ਮੀ ਮਨਪ੍ਰੀਤ ਸਿੰਘ ਨੂੰ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰ ਲਿਆ ਗਿਆ ਹੈ। ਪੁਲਿਸ ਨੇ ਮੱਖਣ ਸਿੰਘ ਦੇ ਬਿਆਨਾਂ ਦੇ ਆਧਾਰ