- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵੱਲੋਂ ਸ਼ੱਕੀ ਟਿਕਾਣਿਆਂ, ਵਿਅਕਤੀਆਂ ਤੇ ਵਾਹਨਾਂ ਦੀ ਕੀਤੀ ਜਾਂਚ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹਾ ਪੁਲਿਸ ਮੁੱਖ ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ਤਹਿਤ ਕਾਸੋ ਅਭਿਆਨ ਚਲਾਇਆ ਗਿਆ। ਇਸ ਵਿਸ਼ੇਸ਼ ਅਭਿਆਨ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ’ਚ ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਅਤੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਜ਼ਿਲ੍ਹੇ ਦੇ ਮੁੱਖ ਰਸਤਿਆਂ ਅਤੇ ਸੰਵੇਦਨਸ਼ੀਲ ਸਥਾਨਾਂ ’ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਰਹੇ ਵਿਅਕਤੀਆਂ ’ਤੇ ਵਿਸ਼ੇਸ਼ ਨਿਗਰਾਨੀ ਰੱਖਦਿਆਂ ਲੋੜ ਅਨੁਸਾਰ ਅਗਲੇਰੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸ ਵਿਸ਼ੇਸ਼ ਕਾਸੋ ਅਭਿਆਨ ’ਚ 400 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਵੱਖ-ਵੱਖ ਪੁਲਿਸ ਟੀਮਾਂ ’ਚ ਸ਼ਾਮਲ ਹੋ ਕੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸਰਚ, ਚੈਕਿੰਗ ਅਤੇ ਵੈਰੀਫਿਕੇਸ਼ਨ ਦੀ ਕਾਰਵਾਈ ਕੀਤੀ। ਅਭਿਆਨ ਦੀ ਨਿਗਰਾਨੀ ਗੁਰਿੰਦਰਜੀਤ ਸਿੰਘ ਐਸਪੀ (ਐਚ.), ਮਹੇਸ਼ ਕੁਮਾਰ ਸੈਣੀ, ਐਸਪੀ ਆਪਰੇਸ਼ਨ, ਬਚਨ ਸਿੰਘ, ਡੀਐਸਪੀ ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ, ਡੀਐਸਪੀ ਮਲੋਟ, ਜਤਿੰਦਰ ਸਿੰਘ, ਡੀਐਸਪੀ ਗਿੱਦੜਬਾਹਾ, ਹਰਬੰਸ ਸਿੰਘ, ਡੀਐਸਪੀ ਲੰਬੀ ਅਤੇ ਜੋਰਾ ਸਿੰਘ, ਡੀਐਸਪੀ (ਐਚ.) ਸਮੇਤ ਵੱਖ-ਵੱਖ ਥਾਣਿਆਂ ਦੇ ਐਸਐਚਓਜ਼ ਵੱਲੋਂ ਕੀਤੀ ਗਈ। ਗੁਰਿੰਦਰਜੀਤ ਸਿੰਘ ਐਸਪੀ (ਐਚ.) ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਲਗਾਤਾਰ ਵਿਸ਼ੇਸ਼ ਅਭਿਆਨ ਚਲਾਏ ਜਾ ਰਹੇ ਹਨ। ਕਾਸੋ ਅਭਿਆਨ ਦਾ ਮੁੱਖ ਉਦੇਸ਼ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਪੂਰੀ ਵੈਰੀਫਿਕੇਸ਼ਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਆਧੁਨਿਕ ਤਕਨੀਕ ਅਤੇ ਐਪਸ ਦੀ ਮਦਦ ਨਾਲ ਵਿਅਕਤੀਆਂ ਅਤੇ ਵਾਹਨਾਂ ਦੀ ਜਾਣਕਾਰੀ ਦੀ ਤਸਦੀਕ ਕੀਤੀ ਜਾ ਰਹੀ ਹੈ। ਨਸ਼ਿਆਂ ਦੀ ਤਸਕਰੀ ਜਾਂ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।