ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਡਾ. ਬਲਜੀਤ ਕੌਰ ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ
Publish Date: Sat, 29 Aug 2026 03:34 PM (IST)
Updated Date: Sat, 29 Aug 2026 03:37 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਵਿਖੇ ਹਲਕੇ ਦੀਆਂ ਔਰਤਾਂ ਤੱਕ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਪਹੁੰਚਾਉਣ ’ਚ ਅਹਿਮ ਰੋਲ ਅਦਾ ਕਰਨ ਵਾਲੀਆਂ ਸਤਿਕਾਰ ਸਖੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਬੀਤੇ ਦਿਨੀਂ ਰੱਖੜੀ ਦੇ ਤਿਉਹਾਰ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਿਕਾਰ ਸਖੀਆਂ ਨੂੰ ਸਨਮਾਨ ਰਾਸ਼ੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸਤਿਕਾਰ ਸਖੀਆਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਸ ਯੋਜਨਾ ਤਹਿਤ ਪੰਜਾਬ ਵਿੱਚ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋ ਸਕੀ ਹੈ ਅਤੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਸਨਮਾਨ ਰਾਸ਼ੀ ਪਹੁੰਚਣੀ ਯਕੀਨੀ ਹੋਈ ਹੈ। ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਲੋਟ ਵਿਖੇ ਤਕਰੀਬਨ 62 ਹਜ਼ਾਰ ਮਹਿਲਾਵਾਂ ਦੇ ਖਾਤਿਆਂ ’ਚ ਸਨਮਾਨ ਰਾਸ਼ੀ ਭੇਜੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੀਆਂ ਮਹਿਲਾਵਾਂ ਨੂੰ ਵੀ ਇਹ ਸਨਮਾਨ ਰਾਸ਼ੀ ਜਲਦ ਹੀ ਮੁਹੱਈਆ ਕਰਵਾਈ ਜਾਵੇਗੀ ਅਤੇ ਜਿਨ੍ਹਾਂ ਔਰਤਾਂ ਨੇ ਸਖੀਆਂ ਵਜੋਂ ਕੰਮ ਕੀਤਾ ਉਨ੍ਹਾਂ ਨੂੰ ਪ੍ਰਤੀ ਸਖੀ ਦੇ ਹਿਸਾਬ ਨਾਲ ਪੰਜ ਹਜ਼ਾਰ ਰੁਪਏ ਸਨਮਾਨ ਵਜੋਂ ਦਿੱਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀ ਰਾਸ਼ੀ ਜਦੋਂ ਪੂਰੀ ਰਜਿਸਟ੍ਰੇਸ਼ਨ ਮੁਕੰਮਲ ਹੋ ਜਾਵੇਗੀ ਉਸ ਸਮੇਂ ਅਦਾਇਗੀ ਕਰ ਦਿੱਤਾ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਨਾਲ ਇਕ ਕਰੋੜ ਔਰਤਾਂ ਨੂੰ ਜੋੜਨ ਦਾ ਟੀਚਾ ਰੱਖਿਆ ਹੈ, ਜਦਕਿ ਸਤਿਕਾਰ ਸਖੀਆਂ ਨੂੰ ਹਰੇਕ ਰਜਿਸਟ੍ਰੇਸ਼ਨ ਲਈ 300 ਰੁਪਏ ਮਿਲਣਗੇ ਅਤੇ ਜਦੋਂ ਤੱਕ ਔਰਤਾਂ ਇਸ ਸਕੀਮ ਅਧੀਨ ਰਜਿਸਟ੍ਰੇਸ਼ਨ ਕਰਵਾਉਣ ਲਈ ਆਉਂਦੀਆਂ ਹਨ ਇਹ ਰਜਿਸਟ੍ਰੇਸ਼ਨ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਕਲੌਤੀ ਸਰਕਾਰ ਨੇ ਜਿਸ ਨੇ ਪੂਰੇ ਭਾਰਤ ’ਚ ਮਹਿਲਾਵਾਂ ਨੂੰ ਇਹ ਸਨਮਾਨ ਰਾਸ਼ੀ ਮੁਹੱਈਆ ਕਰਵਾਈ ਹੈ ਅਤੇ ਪੰਜਾਬ ’ਚ 97 ਫੀਸਦੀ ਔਰਤਾਂ ਨੂੰ ਇਸ ਸਕੀਮ ਦਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਇੱਕ ਹੋਰ ਵੱਡਾ ਉਪਰਾਲਾ ਹੈ ਜਿਸ ਰਾਹੀਂ ਭਗਵੰਤ ਸਿੰਘ ਮਾਨ ਸਰਕਾਰ ਨੇ ਔਰਤਾਂ ਦੇ ਮਾਣ-ਸਨਮਾਨ ਅਤੇ ਸਵੈ-ਮਾਣ ਨੂੰ ਵਧਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਅਤੇ ਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਇਸ ਮੌਕੇ ਐੱਸ.ਡੀ.ਐੱਮ ਸ੍ਰੀ ਪੰਕਜ ਬਾਂਸਲ, ਸੀ.ਡੀ.ਪੀ.ਓ. ਸ੍ਰੀ ਪੰਕਜ ਕੁਮਾਰ, ਚੇਅਰਮੈਨ, ਸਹਿਕਾਰੀ ਬੈਂਕ ਪੰਜਾਬ, ਸ੍ਰੀ ਜਗਦੇਵ ਸਿੰਘ ਬਾਂਮ, ਜ਼ਿਲ੍ਹਾ ਪ੍ਰਧਾਨ ਪਰਮਿੰਦਰ ਕੌਰ, ਵਾਇਸ ਪ੍ਰਧਾਨ ਆਸ਼ੂ ਚਾਨਣਾ, ਬਲਾਕ ਪ੍ਰਧਾਨ ਪੂਜਾ ਰਾਣੀ, ਸਟੇਟ ਜੁਆਂਇੰਟ ਸੈਕਟਰੀ ਬਲਜੀਤ ਕੌਰ ਡਿੰਪਲ, ਬਲਾਕ ਪ੍ਰਧਾਨ ਪਰਮਜੀਤ ਕੌਰ, ਬਲਾਕ ਪ੍ਰਧਾਨ ਜਸਵਿੰਦਰ ਕੌਰ, ਬਲਾਕ ਪ੍ਰਧਾਨ ਸੁਰਿੰਦਰ ਕੌਰ, ਬਲਾਕ ਪ੍ਰਧਾਨ ਮਨਜੀਤ ਸ਼ਰਮਾ, ਸ੍ਰੀ ਕੁਲਵਿੰਦਰ ਸਿੰਘ ਬਰਾੜ , ਸੰਗਠਨ ਇੰਚਾਰਜ਼ ਵਿਕਰਾਂਤ ਖੁਰਾਣਾ, ਪੀਏ ਅਰਸ਼ ਸਿੱਧੂ, ਪੀਏ ਸ਼ਿੰਦਰ ਪਾਲ ਸਿੰਘ, ਆਪ ਆਗੂ ਗੁਰਪ੍ਰੀਤ ਸਿੰਘ ਤੋਹਫਾ ਤੋਂ ਇਲਾਵਾ ਵੱਡੀ ਗਿਣਤੀ ’ਚ ਸਖੀਆਂ ਹਾਜ਼ਰ ਸਨ।