- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ : ਡਿਪਟੀ ਕਮਿਸ਼ਨਰ

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਤੇ ਖਰੀਦ ਏਜੰਸੀ ਵੱਲੋਂ ਝੋਨੇ ਦੀ ਖਰੀਦ ਜੰਗੀ ਪੱਧਰ ’ਤੇ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਜਾਂ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਦਿੱਤੀ। ਡੀਸੀ ਨੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਾਣਾ ਮੰਡੀਆਂ ’ਚ ਖਰੀਦ ਪ੍ਰਕਿਰਿਆ ’ਤੇ ਲਗਾਤਾਰ ਨਜ਼ਰ ਰੱਖਣ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦੇਣ। ਉਨ੍ਹਾਂ ਹਦਾਇਤ ਕੀਤੀ ਕਿ ਖਰੀਦ ਪ੍ਰਕਿਰਿਆ ’ਚ ਪਾਰਦਰਸ਼ਤਾ ਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 25 ਨਵੰਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ ਕੁੱਲ 971825.74 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ 971825.7 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਹੁਣ ਤਕ 857658.71 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ।