ਪੰਜਾਬ ਯੂਨੀਵਰਸਿਟੀ ਮੁਕਤਸਰ ਜ਼ੋਨ ਦੇ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ਦਾ ਸ਼ਾਨੋ ਸ਼ੌਕਤ ਨਾਲ ਅਗਾਜ਼ ਪੰਜਾਬ ਯੂਨੀਵਰਸਿਟੀ ਮੁਕਤਸਰ ਜ਼ੋਨ ਦੇ ਖੇਤਰੀ ਯੁਵਕ ਅਤੇ ਵਿਰਾਸਤੀ ਮੇਲੇ ਦਾ ਸ਼ਾਨੋ ਸ਼ੌਕਤ ਨਾਲ ਅਗਾਜ਼
Publish Date: Sun, 25 Oct 2026 05:47 PM (IST)
Updated Date: Sun, 25 Oct 2026 05:49 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ 67ਵੇਂ ਪੰਜਾਬ ਯੂਨੀਵਰਸਿਟੀ ਖੇਤਰੀ ਯੁਵਕ ਅਤੇ ਵਿਰਾਸਤੀ ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼ ਹੋਇਆ। 25 ਅਕਤੂਬਰ ਤੋਂ 28 ਅਕਤੂਬਰ ਤੱਕ ਚੱਲਣ ਵਾਲੇ ਇਸ ਯੂਥ ਫੈਸਟੀਵਲ ’ਚ 35 ਕਾਲਜਾਂ ਦੇ ਵਿਦਿਆਰਥੀ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕਰ ਰਹੇ ਹਨ। ਕਾਲਜ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਨੇ ਦੱਸਿਆ ਕਿ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਵਿਦਿਆ ਸਕੱਤਰ ਤੇ ਡਾਇਰੈਕਟਰ (ਡਾਇਰੈਕਟੋਰੇਟ ਆਫ਼ ਐਜੂਕੇਸ਼ਨ) ਸੁਖਮਿੰਦਰ ਸਿੰਘ ਦੀ ਸੁਯੋਗ ਅਗਵਾਈ ਹੇਠ ਇਹ ਮੇਲਾ ਕਰਵਾਇਆ ਜਾ ਰਿਹਾ ਹੈ। ਸਮਾਗਮ ’ਚ ਡਾ. ਸੁਖਜਿੰਦਰ ਸਿੰਘ ਰਿਸ਼ੀ (ਡਾਇਰੈਕਟਰ, ਯੂਥ ਵੈੱਲਫੇਅਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ) ਉਚੇਚੇ ਤੌਰ ’ਤੇ ਮੌਜੂਦ ਰਹੇ। ਯੁਵਕ ਮੇਲੇ ਦਾ ਉਦਘਾਟਨ ਐਸਡੀਐਮ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਵੱਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤਾ ਗਿਆ। ਇਸਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਅਤੇ ਕਾਲਜ ਸ਼ਬਦ ਦਾ ਗਾਇਨ ਕੀਤਾ ਗਿਆ। ਸਥਾਨਕ ਪ੍ਰਬੰਧਕੀ ਕਮੇਟੀ ਦੇ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਮੁੱਖ ਮਹਿਮਾਨ ਗੁਰਕਿਰਨਦੀਪ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਆਤਮ ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਪੰਜਾਬੀ ਫ਼ਿਲਮ ਅਦਾਕਾਰ ਮਲਕੀਤ ਸਿੰਘ ਰੌਣੀ ਨੇ ਵੀ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਪ੍ਰੇਰਿਤ ਕੀਤਾ। ਸ਼ਾਮ ਦੇ ਸੈਸ਼ਨ ’ਚ ਸਾਬਕਾ ਐਮਐਲਏ ਹਲਕਾ ਮਲੋਟ ਹਰਪ੍ਰੀਤ ਸਿੰਘ ਕੋਟਭਾਈ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪਹਿਲੇ ਦਿਨ ਸ਼ਬਦ ਗਾਇਨ, ਭਜਨ, ਸਮੂਹ ਗਾਇਨ, ਕਲਾਸੀਕਲ ਗਾਇਨ, ਲੋਕ ਗੀਤ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਨੇ ਮਨ ਮੋਹ ਲਿਆ। ਆਫ਼-ਸਟੇਜ ਮੁਕਾਬਲਿਆਂ ’ਚ ਫੁਲਕਾਰੀ, ਪੱਖੀ ਬੁਣਤੀ, ਕਰੋਸ਼ੀਆ, ਦਸੂਤੀ ਅਤੇ ਮਹਿੰਦੀ ਡਿਜ਼ਾਇਨਿੰਗ ’ਚ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਇਸ ਮੌਕੇ ਸ਼ੋ੍ਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫੱਤਣਵਾਲਾ, ਸਥਾਨਕ ਪ੍ਰਬੰਧਕ ਕਮੇਟੀ ਮੈਂਬਰ ਨਵਤੇਜ ਸਿੰਘ ਕਾਉਣੀ, ਸਰੂਪ ਸਿੰਘ ਨੰਦਗੜ੍ਹ, ਹੀਰਾ ਸਿੰਘ ਚੜ੍ਹੇਵਾਨ, ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਗੁਰਤੇਜ ਸਿੰਘ ਭੁੱਲਰ, ਸੀਨੀ. ਪੱਤਰਕਾਰ ਰਣਜੀਤ ਸਿੰਘ ਢਿੱਲੋਂ, ਮਲਕੀਤ ਸਿੰਘ, ਜਥੇਦਾਰ ਗੁਰਤੇਜ ਸਿੰਘ (ਗੁਰਦੁਆਰਾ ਬਿਧੀ ਚੰਦ, ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ), ਡਿਪਟੀ ਮੈਨੇਜਰ ਸੁਖਦੇਵ ਸਿੰਘ, ਗੁਰਦੇਵ ਸਿੰਘ, ਕੁਲਵਿੰਦਰ ਸਿੰਘ, ਪੰਚਾਇਤ ਕੋਰ ਕਮੇਟੀ ਪੰਜਾਬ ਦੇ ਪ੍ਰਧਾਨ ਸਾਰਜ ਸਿੰਘ, ਡਾ. ਸੁਰਿੰਦਰ ਸਿੰਘ ਸੰਘਾ (ਪ੍ਰਿੰਸੀਪਲ, ਦਸ਼ਮੇਸ਼ ਗਰਲਜ਼ ਕਾਲਜ ਬਾਦਲ), ਡਾ. ਮਨਜੀਤ ਕੌਰ (ਪ੍ਰਿੰਸੀਪਲ, ਜੇਡੀ ਕਾਲਜ ਮੁਕਤਸਰ), ਡਾ. ਸੁਸ਼ੀਲਾ ਨਾਰੰਗ, ਡਾ. ਵਾਨਿਕਾ ਨਾਗਪਾਲ, ਡਾ. ਨੇਹਾ ਸੱਚਦੇਵਾ, ਡਾ. ਤ੍ਰਿਪਤਾ ਪਰਮਾਰ, ਪ੍ਰਿੰਸੀਪਲ ਰਾਜ ਦੁਲਾਰੀ (ਸਿਉਣ ਕਾਲਜ), ਡਾ. ਐਸਪੀਐਸ ਬਰਾੜ (ਰਿਟਾ. ਪੀਏਯੂ ਲੁਧਿਆਣਾ), ਭਾਈ ਹਰਮਿੰਦਰ ਸਿੰਘ (ਐਜੂਸੇਟ ਐਜੂਕੇਟ ਪੰਜਾਬ ਪ੍ਰੋਜੈਕਟ), ਡੀਈਓ ਮਲਕੀਤ ਸਿੰਘ ਅਤੇ ਡਿਪਟੀ ਡੀਈਓ ਰਜਿੰਦਰ ਸੋਨੀ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾ ਕੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ। ਅੰਤ ’ਚ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਨੇ ਸਾਰੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।