ਪੀਯੂ ਰੀਜ਼ਨਲ ਸੈਂਟਰ ਵਿਖੇ ਕੌਮਾਂਤਰੀ ਔਰਤ ਦਿਵਸ ਮਨਾਇਆ
ਪੰਜਾਬ ਯੂਨੀਵਰਸਿਟੀ ਰੀਜ਼ਨਲ ਸੈਂਟਰ ਵੱਲੋਂ ਕੌਮਾਂਤਰੀ ਔਰਤ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ
Publish Date: Tue, 10 Mar 2026 04:09 PM (IST)
Updated Date: Tue, 10 Mar 2026 04:12 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਯੂਨੀਵਰਸਿਟੀ ਰੀਜ਼ਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੌਮਾਂਤਰੀ ਔਰਤ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ’ਚ ਭੀਮ ਰਾਓ ਅੰਬੇਡਕਰ ਲਾਅ ਯੂਨੀਵਰਸਿਟੀ, ਜੈਪੁਰ ਦੀ ਵਾਈਸ ਚਾਂਸਲਰ ਪ੍ਰੋ. ਨਿਸ਼ਠਾ ਜਸਵਾਲ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਜੁਡੀਸ਼ੀਅਲ ਕੋਰਟ ਦੇ ਡਿਸਟ੍ਰਿਕਟ ਐਂਡ ਸੈਸ਼ਨ ਜੱਜ ਰਾਜ ਕੁਮਾਰ, ਅਡੀਸ਼ਨਲ ਸੈਸ਼ਨ ਜੱਜ ਅੰਮਿਤਾ ਸਿੰਘ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਹਿਮਾਂਸ਼ੂ ਅਰੋੜਾ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਆਗਾਜ਼ ਪ੍ਰੋ. ਮਨੀਸ਼ ਕੁਮਾਰ ਜ਼ਿੰਦਲ ਵੱਲੋਂ ਸਾਰੇ ਮਹਿਮਾਨਾਂ ਅਤੇ ਹਾਜ਼ਰੀਨ ਨੂੰ ਜੀ ਆਇਆਂ ਆਖ ਕੇ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਪ੍ਰੋ. ਨਿਸ਼ਠਾ ਜਸਵਾਲ ਨੇ ਸਮਾਜ ’ਚ ਔਰਤਾਂ ਦੀ ਸਮਾਨਤਾ ਅਤੇ ਬਰਾਬਰੀ ਦੇ ਅਧਿਕਾਰਾਂ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਇਸਤੋਂ ਇਲਾਵਾ ਅੰਮਿਤਾ ਸਿੰਘ ਨੇ ਔਰਤਾਂ ਦੇ ਹਿੱਤਾਂ ਦੀ ਰੱਖਿਆ ਨਾਲ ਸੰਬੰਧਿਤ ਕੋਰਟਾਂ ਦੇ ਕਈ ਮਹੱਤਵਪੂਰਨ ਅਤੇ ਇਤਿਹਾਸਕ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਰਾਜ ਕੁਮਾਰ ਜ਼ਿਲ੍ਹ ਅਤੇ ਸੈਸ਼ਨ ਜੱਜ ਸ੍ਰੀ ਮੁਕਤਸਰ ਸਾਹਿਬ ਨੇ ਲੋਕ ਅਦਾਲਤਾਂ ਦੀ ਮਹੱਤਤਾ ਅਤੇ ਔਰਤਾਂ ਦੇ ਕਾਨੂੰਨੀ ਹੱਕਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਪ੍ਰੋਗਰਾਮ ਦੌਰਾਨ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਡਾ. ਇੰਦਰਜੋਤ ਕੌਰ ਨੇ ਬਖੂਬੀ ਨਿਭਾਈ। ਇਸਤੋਂ ਇਲਾਵਾ ਹੋਰ ਕਨਵੀਨਰਾਂ ਡਾ. ਮਨਪ੍ਰੀਤ ਕੌਰ, ਹਰਵਿੰਦਰਪਾਲ ਕੌਰ ਅਤੇ ਸ੍ਰੀਮਾਨ ਰਣਵੀਰ ਸਿੰਘ ਨੇ ਵੀ ਸਮਾਗਮ ਨੂੰ ਸਫਲ ਬਣਾਉਣ ’ਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਈ। ਪ੍ਰੋਗਰਾਮ ਦੇ ਅੰਤ ’ਚ ਡਾ. ਗੁਰਪਾਲ ਸਿੰਘ ਵੱਲੋਂ ਸਾਰੇ ਮਹਿਮਾਨਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ। ਸਮਾਗਮ ’ਚ ਪ੍ਰੋਫੈਸਰ ਸੁਜਿਤ ਲਹਿਰੀ, ਪ੍ਰੋ. ਗੁਰਜਸਵਿੰਦਰ ਸਿੰਘ, ਹਰਦੀਪ ਸਿੰਘ, ਡਾ. ਮਨਜੀਤ ਕੌਰ, ਵੀਰਪਾਲ ਕੌਰ, ਡਾ. ਸ਼ਰਨਦੀਪ ਕੌਰ ਆਦਿ ਵੀ ਹਾਜ਼ਰ ਰਹੇ।