ਸਕੂਲ ਥਾਂਦੇਵਾਲਾ ਵਿਖੇ ਕਰਵਾਈ ਮਾਪੇ-ਅਧਿਆਪਕ ਮਿਲਣੀ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ ਮਾਪੇ-ਅਧਿਆਪਕ ਮਿਲਣੀ ਹੋਈ
Publish Date: Sat, 28 Mar 2026 04:42 PM (IST)
Updated Date: Sat, 28 Mar 2026 04:44 PM (IST)
ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਮੈਡਮ ਡਾ. ਹਰਵਿੰਦਰ ਕੌਰ ਦੀ ਅਗਵਾਈ ’ਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਜਿਸ ’ਚ ਵਿਦਿਆਰਥੀਆਂ ਦੀ ਸਲਾਨਾ ਪ੍ਰੀਖਿਆ ਦਾ ਨਤੀਜਾ ਐਲਾਨ ਕੀਤਾ ਗਿਆ। ਮਾਪਿਆਂ ਨਾਲ ਬੱਚਿਆਂ ਦੀ ਸਲਾਨਾ ਕਾਰਗੁਜ਼ਾਰੀ ਬਾਰੇ, ਵਿਦਿਆਰਥੀਆਂ ਦੀ ਹਾਜ਼ਰੀ, ਐਚਪੀਵੀ ਟੀਕਾ ਕਰਨ ਤੇ ਹੁਨਰ ਸਿਖਲਾਈ ਬਾਰੇ ਮਾਪਿਆਂ ਨਾਲ ਵਿਸਥਾਰ ਸਹਿਤ ਚਰਚਾ ਕੀਤੀ ਗਈ। ਅਧਿਆਪਕਾਂ ਨੇ ਸਲਾਨਾ ਪ੍ਰੀਖਿਆ ’ਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ ਹੈ। ਇਸ ਮੌਕੇ ਤੇ ਐਸਐਮਸੀ ਕਮੇਟੀ ਮੈਂਬਰ, ਪਿੰਡ ਦੇ ਪੰਤਵੰਤੇ ਸੱਜਣ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਰਹੇ।