ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਵਾਈਐਸ ਪਬਲਿਕ ਸੀ. ਸੈ. ਸਕੂਲ ਥਾਂਦੇਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Publish Date: Wed, 25 Nov 2026 06:44 PM (IST)
Updated Date: Wed, 25 Nov 2026 06:46 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸਥਾਨਕ ਵਾਈਐਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ ਚੇਅਰਮੈਨ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ’ਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸੁਖਮਨੀ ਸਾਹਿਬ ਦਾ ਪਾਠ ਸਕੂਲ ਦੇ ਅਧਿਆਪਕ ਗੁਰਵਿੰਦਰ ਕੌਰ ਵੱਲੋਂ ਅਨੰਦਮਈ ਰਸਨਾ ਦੇ ਨਾਲ ਕੀਤਾ ਗਿਆ। ਇਸਤੋਂ ਇਲਾਵਾ ਵਿਦਿਆਰਥੀਆਂ ਨੇ ਕਵਿਸ਼ਰੀ, ਕੀਰਤਨ, ਕਵਿਤਾਵਾਂ ਤੇ ਭਾਸ਼ਣਾਂ ਰਾਹੀਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ। ਪ੍ਰਿੰਸੀਪਲ ਬੀਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਂਦਿਆਂ ਸੱਚ ਦੇ ਮਾਰਗ ’ਤੇ ਚੱਲਣ, ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਜਸਵਿੰਦਰ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਤੇ ਪ੍ਰੇਰਨਾਦਾਇਕ ਸਾਖੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸਮਾਗਮ ਨੂੰ ਸਫ਼ਲ ਬਣਾਉਣ ’ਚ ਸਕੂਲ ਦੇ ਸੀਨੀਅਰ ਅਧਿਆਪਕ ਮਨਜੀਤ ਕੌਰ ਅਤੇ ਜਸਕਰਨ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।