‘ਪਰਮਿੰਦਰ ਸਿੰਘ ਪਾਸ਼ਾ’ ਪੰਜਵੀਂ ਵਾਰ ਬਣੇ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ
‘ਪਰਮਿੰਦਰ ਸਿੰਘ ਪਾਸ਼ਾ’ ਪੰਜਵੀਂ ਵਾਰ ਬਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ
Publish Date: Mon, 16 Mar 2026 03:52 PM (IST)
Updated Date: Mon, 16 Mar 2026 03:55 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸ਼ੋ੍ਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਪਰਮਿੰਦਰ ਸਿੰਘ ਪਾਸ਼ਾ ਸ੍ਰੀ ਮੁਕਤਸਰ ਸਾਹਿਬ ਨੂੰ ਸ਼ੋ੍ਮਣੀ ਅਕਾਲੀ ਦਲ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇੱਥੇ ਜ਼ਿਕਰਯੋਗ ਹੈ ਕਿ ਪਰਮਿੰਦਰ ਸਿੰਘ ਪਾਸ਼ਾ ਦੀ ਇਮਾਨਦਾਰੀ ਅਤੇ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਦੇ ਚਲਦਿਆਂ ਉਸਨੂੰ ਪੰਜਵੀਂ ਵਾਰ ਐਸਸੀ ਵਿੰਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਪਾਰਟੀ ਵਰਕਰਾਂ ਤੇ ਆਗੂਆਂ ’ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਪਾਸ਼ਾ ਨੇ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਊਣਗੇ। ਉਨ੍ਹਾਂ ਪੰਜਾਵੀਂ ਵਾਰ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦੀ ਜਿੰਮੇਵਾਰੀ ਸੌਂਪਣ ’ਤੇ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਠਿੰਡਾ ਤੋਂ ਸਾਂਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ, ਐਸਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ, ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ, ਹਰਪਾਲ ਸਿੰਘ ਬੇਦੀ ਸਾਬਕਾ ਪ੍ਰਧਾਨ ਨਗਰ ਕੌਂਸਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਜਿੰਦਰ ਸਿੰਘ ਬਿੱਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਦੇ ਹੱਕ ਲਈ ਉਹ ਅੱਗੇ ਹੋ ਕੇ ਸੰਘਰਸ਼ ਕਰਨਗੇ, ਕਿਸੇ ਵੀ ਗਰੀਬ ਪਰਿਵਾਰ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀ ਸਰਕਾਰ ਸ਼ੋ੍ਮਣੀ ਅਕਾਲੀ ਦਲ ਦੀ ਹੋਵੇਗੀ ਤੇ ਆਕਲੀ ਦਲ ਦੇ ਵਰਕਰਾਂ ’ਤੇ ਨਜਾਇਜ਼ ਪਰਚੇ ਕੱਟਣ ਵਾਲੇ ਅਧਿਕਾਰੀਆਂ ਤੋਂ ਇਕ-ਇਕ ਗੱਲ ਦਾ ਹਿਸਾਬ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਇਹ ਸ਼ਕਤੀ ਮੈਨੂੰ ਇਸ ਲਈ ਦਿੱਤੀ ਹੈ ਕਿ ਮੈਂ ਗਰੀਬਾਂ ਦੀ ਬਾਂਹ ਫੜ੍ਹ ਸਕਾ ਤੇ ਇਨਸਾਫ ਦੁਆ ਸਕਾਂ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਕਾਮਰੇਡ ਬਲਦੇਵ ਸਿੰਘ ਬਲਗਮੜ੍ਹ ਵੀ ਮੌਜੂਦ ਸਨ। ਇਸ ਮੌਕੇ ਵਾਰਡ ਨੰਬਰ 31 ਤੋਂ ਦੇਸਾ ਸਿੰਘ ਅਤੇ ਸਮੂਹ ਵਰਕਰਾਂ ਵੱਲੋਂ ਦੇਸਾ ਸਿੰਘ ਦੇ ਗ੍ਰਹਿ ਵਿਖੇ ਪੰਜਵੀਂ ਵਾਰ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ ਪਰਮਿੰਦਰ ਸਿੰਘ ਪਾਸ਼ਾ ਨੂੰ ਸਿਰਪਾਓ ਪਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦਿਆਂ ਖੁਸ਼ੀਆਂ ਸਾਂਝੀਆਂ ਕੀਤੀਆਂ।