ਸੁਖਬੀਰ ਬਾਦਲ ਦੀ ਜਰਨਲ ਸਕੱਤਰ ਤੇ ਯੂਥ ਵਿੰਗ ਪ੍ਰਧਾਨ ਨਾਲ ਬੰਦ ਕਮਰਾ ਮੀਟਿੰਗ
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਜਰਨਲ ਸਕੱਤਰ ਤੇ ਯੂਥ ਵਿੰਗ ਦੇ ਪ੍ਰਧਾਨ ਨਾਲ ਹੋਈ ਬੰਦ ਕਮਰਾ ਮੀਟਿੰਗ
Publish Date: Wed, 08 Apr 2026 06:46 PM (IST)
Updated Date: Wed, 08 Apr 2026 06:50 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਬਚਾਓ ਰੈਲੀ ਦੇ ਸਫਲ ਆਯੋਜਨ ਤੋਂ ਬਾਅਦ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਜਨਰਲ ਸਕੱਤਰ ਹਨੀ ਫੱਤਣਵਾਲਾ ਤੇ ਯੂਥ ਵਿੰਗ ਦੇ ਪ੍ਰਧਾਨ ਜੈ ਰਾਜ ਸਿੰਘ ਬਰਾੜ ਫੱਤਣਵਾਲਾ ਨਾਲ ਇੱਕ ਅਹਿਮ ਬੰਦ ਕਮਰਾ ਮੁਲਾਕਾਤ ਹੋਈ। ਮੀਟਿੰਗ ਦੌਰਾਨ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ਅਤੇ ਆਉਣ ਵਾਲੀਆਂ ਸਿਆਸੀ ਗਤੀਵਿਧੀਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸੂਤਰਾਂ ਅਨੁਸਾਰ, ਇਸ ਮੀਟਿੰਗ ’ਚ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਯੋਜਨਾਵਾਂ ’ਤੇ ਵੀ ਚਰਚਾ ਹੋਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਆਉਣ ਵਾਲੇ ਸਮੇਂ ’ਚ ਪੰਜਾਬ ਭਰ ਵਿੱਚ ਹੋਰ ਜਨ ਸੰਪਰਕ ਮੁਹਿੰਮਾਂ ਚਲਾਉਣ ’ਤੇ ਵੀ ਜ਼ੋਰ ਦਿੱਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਰੱਖਿਆ ਅਤੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣਾ ਪਾਰਟੀ ਦੀ ਪ੍ਰਾਥਮਿਕਤਾ ਰਹੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਬਚਾਓ ਰੈਲੀ ਨੂੰ ਮਿਲੇ ਵੱਡੇ ਜਨ ਸਮਰਥਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ ਅਤੇ ਆਉਣ ਵਾਲੇ ਦਿਨਾਂ ’ਚ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ।