ਹਨੀ ਫੱਤਣਵਾਲਾ ਦੇ ਗ੍ਰਹਿ ਪੁੱਜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ
ਕਾਨਫਰੰਸ ਉਪਰੰਤ ਹਨੀ ਫੱਤਣਵਾਲਾ ਦੇ ਗ੍ਰਹਿ ਪੁੱਜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ
Publish Date: Thu, 15 Jan 2026 03:57 PM (IST)
Updated Date: Thu, 15 Jan 2026 03:57 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ
ਸ੍ਰੀ ਮੁਕਤਸਰ ਸਾਹਿਬ : ਮੇਲਾ ਮਾਘੀ ਦੀ ਸਿਆਸੀ ਕਾਨਫਰੰਸ ਉਪਰੰਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਸਮੁੱਚੀ ਲੀਡਰਸ਼ਿਪ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਦੇ ਗ੍ਰਹਿ ਪੁੱਜੇ। ਇਸ ਮੌਕੇ ਜਗਜੀਤ ਸਿੰਘ ਹਨੀ ਫੱਤਣਵਾਲਾ ਤੇ ਸਮੁੱਚੇ ਫੱਤਣਵਾਲਾ ਪਰਿਵਾਰ ਨੇ ਸੁਖਬੀਰ ਸਿੰਘ ਬਾਦਲ ਤੇ ਸ਼ੋ੍ਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦਾ ਸਵਾਗਤ ਕਰਦਿਆਂ ਜੀ ਆਇਆਂ ਆਖਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਜਗਜੀਤ ਸਿੰਘ ਹਨੀ ਫੱਤਣਵਾਲਾ ਤੇ ਆਪਣੀ ਸਮੁੱਚੀ ਲੀਡਰਸ਼ਿਪ ਨਾਲ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੇ ਨਗਰ ਕੌਂਸਲ ਦੀਆਂ ਚੋਣਾਂ ਲਈ ਬੰਦ ਕਮਰਾ ਮੀਟਿੰਗਾਂ ਕੀਤੀਆਂ।
ਇਸ ਮੌਕੇ ਹਨੀ ਫੱਤਣਵਾਲਾ ਨੇ ਸੁਖਬੀਰ ਸਿੰਘ ਬਾਦਲ ਨੂੰ ਵਿਸਵਾਸ਼ ਦੁਆਇਆ ਕਿ ਜਿਵੇਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਅਕਾਲੀ ਦਲ ਦੇ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ, ਉਸੇ ਤਰ੍ਹਾਂ ਆਉਣ ਵਾਲੀਆਂ ਨਗਰ ਕੌਂਸਲ ਦੀਆਂ ਚੋਣਾਂ ਦੀਆਂ ਸੀਟਾਂ ਸ਼ੋ੍ਮਣੀ ਅਕਾਲੀ ਦਲ ਦੀ ਝੋਲੀ ’ਚ ਪੈਣਗੀਆਂ ਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼ੋ੍ਮਣੀ ਅਕਾਲੀ ਦਲ ਦੀ 117 ਸੀਟਾਂ ’ਤੇ ਵੱਡੇ ਬਹੁਮਤ ਨਾਲ ਸ਼ਾਨਦਾਰ ਜਿੱਤ ਹੋਵੇਗੇ ਤੇ ਪੰਜਾਬ ਦੀ ਵਾਂਗਡੋਰ ਸੁਖਬੀਰ ਸਿੰਘ ਬਾਦਲ ਦੇ ਹੱਥਾਂ ’ਚ ਹੋਵੇਗੀ। ਇਸ ਮੌਕੇ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ, ਦਲਜੀਤ ਸਿੰਘ ਚੀਮਾ ਸਾਬਕਾ ਮੰਤਰੀ, ਮਹੇਸ਼ਇੰਦਰ ਸਿੰਘ ਗਰੇਵਾਲ ਸਾਬਕਾ ਮੰਤਰੀ, ਮਨਤਾਰ ਸਿੰਘ ਬਰਾੜ ਸਾਬਕਾ ਰਾਜ ਮੰਤਰੀ, ਮਨਜੀਤ ਸਿੰਘ ਫੱਤਣਵਾਲਾ ਸਾਬਕਾ ਚੇਅਰਮੈਨ, ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਤੇਜਿੰਦਰ ਸਿੰਘ ਮਿੱਡੂ ਖੇੜਾ, ਰੁਬੀ ਬਰਾੜ, ਜੈ ਰਾਜ ਸਿੰਘ ਬਰਾੜ ਵਾਇਸ ਪ੍ਰਧਾਨ ਯੂਥ ਅਕਾਲੀ ਦਲ, ਨਵਤੇਜ ਸਿੰਘ ਕਾਉਣੀ ਮੈਂਬਰ ਐਸਜੀਪੀਸੀ, ਬੌਬੀ ਬਾਦਲ, ਮੋਟੂ ਵੋਹਰਾ, ਲੱਪੀ ਈਨਾ ਖੇੜਾ, ਗੁਰਬੀਰ ਔਲਖ, ਬੇਅੰਤ ਕੌਰ ਖੇੜਾ, ਜਸਬੀਰ ਕੌਰ ਜੱਸੀ ਮੈਂਬਰ ਐਸਜੀਪੀਸੀ, ਮੁਕੇਸ਼ ਕੁਮਾਰ, ਕੁਲਦੀਪ ਸਿੰਘ, ਇਕਬਾਲ ਸਿੰਘ, ਰਣਜੀਤ ਮਾਨ, ਰਿਪੂ ਬਰਾੜ ਸੰਗੂਧੌਣ, ਸ਼ਰਨਦੀਪ ਜੋਨੀ, ਮਨਜਿੰਦਰ ਸਿੰਘ ਬਿੱਟੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਦੀਪ ਸਿੰਘ ਮੜਮੱਲੂ, ਜਥੇਦਾਰ ਹੀਰਾ ਸਿੰਘ ਚੜ੍ਹੇਵਾਨ, ਜਗਵੰਤ ਸਿੰਘ ਲੰਬੀ ਢਾਬ, ਗੁਰਵਿੰਦਰ ਸਿੰਘ ਸਰਪੰਚ ਬਾਜਾ ਮਰਾੜ ਆਦਿ ਵੱਡੀ ਗਿਣਤੀ ’ਚ ਅਕਾਲੀ ਦਲ ਦੇ ਵਰਕਰ ਤੇ ਆਹੁਦੇਦਾਰ ਮੌਜੂਦ ਸਨ। ਇਸ ਮੌਕੇ ਪੁੱਜੀ ਹੋਈ ਸਮੂਹ ਲੀਡਰਸ਼ਿਪ ਅਤੇ ਵਰਕਰਾਂ ਲਈ ਲੰਗਰ ਦਾ ਵਿਸੇਸ਼ ਪ੍ਰਬੰਧ ਕੀਤਾ ਗਿਆ ਸੀ।