ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਦੀ ਸਰਕਲ ਪੱਧਰੀ ਕੰਨਵੈਨਸ਼ਨ 23 ਨੂੰ
ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਕਰਨਗੇ 23 ਨੂੰ ਸਰਕਲ ਪੱਧਰੀ ਕੰਨਵੈਨਸ਼ਨ : ਮੱਲਣ
Publish Date: Sun, 18 Jan 2026 03:36 PM (IST)
Updated Date: Sun, 18 Jan 2026 03:40 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਠੰਢੇ ਬਸਤੇ ’ਚ ਪਾਇਆ ਹੋਇਆ ਹੈ। ਜਦੋਂ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸਨ ਕੀਤਾ ਜਾਂਦਾ ਹੈ ਤਾਂ ਜਥੇਬੰਦੀਆਂ ਨੂੰ ਮੀਟਿੰਗ ਦਾ ਸਮਾਂ ਦਿੱਤਾ ਜਾਦਾਂ ਹੈ ਪਰੰਤੂ ਸਮਾਂ ਆਉਣ ਤੋਂ ਪਹਿਲਾਂ ਹੀ ਮੀਟਿੰਗ ਅੱਗੇ ਪਾਈ ਜਾਂਦੀ ਹੈ ਜਾਂ ਕੈਸ਼ਲ ਕੀਤੀ ਜਾਂਦੀ ਹੈ, ਚਾਰ ਸਾਲ ਹੋ ਗਏ ਹਨ ਆਮ ਆਦਮੀ ਦੀ ਸਰਕਾਰ ਬਣੀ ਨੂੰ ਮਾਣਯੋਗ ਮੁੱਖਮੰਤਰੀ ਨੇ ਅਜੇ ਤੱਕ ਮੁਲਾਜਮਾਂ ਅਤੇ ਪੈਨਸ਼ਨਰਾਂ ਨਾਲ ਮੰਗਾਂ ਪ੍ਰਤੀ ਗੱਲ ਨਹੀਂ ਕੀਤੀ ਜਦ ਕਿ ਸਰਕਾਰ ਬਨਣ ਤੋਂ ਪਹਿਲਾਂ ਮੰਗਾਂ ਮੰਨਣ ਦਾ ਭਰੋਸਾ/ਵਾਅਦਾ ਕੀਤਾ ਸੀ ਜੋ ਅੱਜ ਤੱਕ ਪੂਰਾ ਨਹੀ ਹੋਇਆ। ਜੋਗਿੰਦਰ ਸਿੰਘ ਮੱਲਣ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁਲਾਜਮਾਂ ਅਤੇ ਪੈਨਸ਼ਨਰਾਂ ਨੂੰ ਲੰਘੇ ਸਾਲ 2025 ’ਚ ਕੋਈ ਵੀ ਡੀਏ ਦੀ ਕਿਸ਼ਤ ਨਹੀਂ ਦਿੱਤੀ ਜਦ ਕਿ ਪੰਜਾਬ ਸਰਕਾਰ ਵੱਡੀ ਪੱਧਰ ਤੇ ਇਸਤਿਹਾਰਾਂ ਤੇ ਬੇਲੋੜਾ ਖਰਚ ਕੀਤਾ ਜਾ ਰਿਹਾ ਹੈ ਅਤੇ ਮਾਣਯੋਗ ਕੋਰਟ ਦੇ ਹੁਕਮਾਂ ਨੂੰ ਨਹੀਂ ਮੰਨਿਆ ਜਾ ਰਿਹਾ। ਜਿਸ ਕਰਕੇ ਮੁਲਾਜਮਾਂ ਅਤੇ ਪੈਨਸ਼ਨਰਾਂ ’ਚ ਭਾਰੀ ਗੁੱਸਾ ਹੈ। ਇਸ ਕਰਕੇ ਸਟੇਟ ਕਮੇਟੀ ਵੱਲੋਂ ਉਲੀਕੇ ਸੰਘਰਸ਼ ਦੀ ਤਿਆਰੀ ਲਈ ਮਿਤੀ 23 ਜਨਵਰੀ 2026 ਨੂੰ ਸਰਕਲ ਪੱਧਰੀ ਕੰਨਵੈਨਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ। ਉਪਰੰਤ ਫਰਵਰੀ ਦੇ ਅਖੀਰ ’ਚ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਲੁਧਿਆਣਾ ਵਿਖੇ ਸੂਬਾਈ ਧਰਨਾ ਦਿੱਤਾ ਜਾਵੇਗਾ। ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਿਜਲੀ ਸੋਧ ਬਿੱਲ ਰਾਹੀਂ ਬਿਜਲੀ ਅਦਾਰੇ ਦੇ ਮੁੰਕਮਲ ਨਿੱਜੀਕਰਨ ਦੇ ਅਮਲ ਨੂੰ ਰੋਕਿਆ ਜਾਵੇ, ਪਾਵਰਕਾਮ ਦੀਆਂ ਜਮੀਨਾਂ ਵੇਚਣ ਦਾ ਫੈਸਲਾ ਵਾਪਸ ਲਿਆ ਜਾਵੇ, ਰਹਿੰਦਾ 16% ਮਹਿੰਗਾਈ ਭੱਤਾ ਸਮੇਤ ਬਕਾਏ ਤੁਰੰਤ ਦਿੱਤਾ ਜਾਵੇ, 200 ਰੁਪਏ ਜਜੀਆ ਟੈਕਸ ਕੱਟਣਾ ਬੰਦ ਕੀਤਾ ਜਾਵੇ ਮੈਡੀਕਲ ਕੈਸ਼ਲੈਸ ਸਕੀਮ ਲਾਗੂ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ,ਸਾਰੇ ਕੱਚੇ ਮੁਲਾਜ਼ਮਾਂ ਸਮੇਤ ਆਉਟ ਸੋਰਸਿੰਗ ਪੱਕੇ ਕੀਤੇ ਜਾਣ, 23 ਸਾਲਾਂ ਸਕੇਲ ਬਿਨਾ ਸ਼ਰਤ ਸਾਰਿਆਂ ਨੂੰ ਦਿੱਤਾ ਜਾਵੇ,ਠੇਕਾ ਪ੍ਰਣਾਲੀ ਦੀ ਥਾਂ ਪੱਕੀ ਭਰਤੀ ਕੀਤੀ ਜਾਵੇ। ਲੋਕਾਂ ਦੀ ਅਵਾਜ ਚੁੱਕਣ ਵਾਲੇ ਪੱਤਰਕਾਰਾਂ ਉਪਰ ਪੰਜਾਬ ਸਰਕਾਰ ਵੱਲੋ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ।