ਸਰਕਾਰ ਨੂੰ ਭੁਗਤਣਾ ਪਏਗਾ ਪੈਨਸ਼ਨਰਾਂ ਦੀ ਮੰਗਾਂ ਨਾ ਮੰਨਣ ਦਾ ਖ਼ਮਿਆਜ਼ਾ : ਕਰਮਜੀਤ ਸ਼ਰਮਾ
ਪੈਨਸ਼ਨਰਾਂ ਵੱਲੋਂ ਤਕੜੇ ਸੰਘਰਸ਼ ਦੀ ਚਿਤਾਵਨੀ : ਕਰਮਜੀਤ ਸ਼ਰਮਾ
Publish Date: Mon, 16 Feb 2026 05:28 PM (IST)
Updated Date: Mon, 16 Feb 2026 05:30 PM (IST)

ਸਟਾਫ ਰਿਪੋਰਟਰ. ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ। ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ oqjev ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ ਦੀ ਭੈਣ ਹਰਪਾਲ ਕੌਰ, ਸੀਨੀਅਰ ਮੈਂਬਰ ਕੁਲਦੀਪ ਸਿੰਘ ਬਰਾੜ ਦੇ ਮਾਸੜ ਗੁਰਦੀਪ ਸਿੰਘ ਬਰਾੜ, ਦਰਸ਼ਨ ਲਾਲ ਅਰੋੜਾ ਤੇ ਰਾਜ ਕੁਮਾਰੀ ਦੇ ਅਕਾਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਦੌਰਾਨ ਗੁਰਟੇਕ ਸਿੰਘ ਬਰਾੜ, ਮੇਜਰ ਸਿੰਘ ਚੌਂਤਰਾ, ਜਸਵੰਤ ਸਿੰਘ ਬਰਾੜ, ਹਰਦੇਵ ਸਿੰਘ ਵਾਇਸ ਚੇਅਰਮੈਨ ਤੇ ਮਲੂਕ ਸਿੰਘ ਬਰਾੜ ਸਮੇਤ ਸਮੂਹ ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਜਾਇਜ ਮੰਗਾਂ ਨਾ ਮੰਨੇ ਜਾਣ, ਡੀਏ ਦੀਆਂ ਰਹਿੰਦੀਆਂ ਸਾਰੀਆਂ ਕਿਸ਼ਤਾਂ ਜਾਰੀ ਕਰਨ ਤੇ ਬਕਾਏ ਦਾ ਤੁਰੰਤ ਭੁਗਤਾਨ ਕਰਨ ਦੀ ਪੁਰਜੋਰ ਮੰਗ ਕਰਦੇ ਹੋਏ ਸਰਕਾਰ ਦੀ ਨੀਤੀ ਦੀ ਪੁਰਜੋਰ ਅਲੋਚਨਾ ਕੀਤੀ। ਸਟੇਜ ਸਕੱਤਰ ਦੀ ਡਿਊਟੀ ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ ਨੇ ਬਾਖੂਬੀ ਨਿਭਾਈ। ਪ੍ਰਧਾਨ ਕਰਮਜੀਤ ਸ਼ਰਮਾ ਨੇ ਕਿਹਾ ਕਿ ਜੇ ਸਰਕਾਰ ਨੇ ਪੈਨਸ਼ਨਰਾਂ ਦੀਆਂ ਉਕਤ ਸਾਰੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਇਸਦਾ ਖਾਮਿਆਜਾ ਸਰਕਾਰ ਨੂੰ ਭੁਗਤਣਾ ਪਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਪੈਨਸ਼ਨਰ ਵਰਗ ’ਚ ਸਰਕਾਰ ਪ੍ਰਤੀ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਪ੍ਰਧਾਨ ਸ਼ਰਮਾ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਾਂ ਤਾਂ ਉਹ ਸੇਵਾ ਮੁਕਤ ਕਰਮਚਾਰੀਆਂ ਦੀਆਂ ਮੰਗਾਂ ਮੰਨੇ ਜਾਂ ਤਕੜੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਉਕਤ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਿਲ੍ਹਾ ਪ੍ਰੈਸ ਸਕੱਤਰ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਕਿ ਇਸ ਮਹੀਨੇ ਆਪਣਾ ਜਨਮ ਦਿਨ ਮਨਾਉਣ ਵਾਲੇ ਚੌ. ਦੌਲਤ ਰਾਮ ਸਿੰਘ, ਸੁਖਮੰਦਰ ਸਿੰਘ ਬੇਦੀ, ਬੀਰਬਲ ਸ਼ਰਮਾ ਤੇ ਧਰਮ ਚੰਦ ਕਿੰਨਰਾ ਨੂੰ ਮੀਟਿੰਗ ਦੌਰਾਨ ਹਾਰ ਪੁਆ ਕੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੇ ਹੋਏ ਵਧਾਈ ਦਿੱਤੀ। ਮੀਟਿੰਗ ਦੌਰਾਨ ਹਰਬੰਸ ਸਿੰਘ, ਬਰਨੇਕ ਸਿੰਘ, ਬਲਰਾਜ ਸਿੰਘ ਬਰਾੜ, ਸੁਖਦੇਵ ਸਿੰਘ ਗਿੱਲ, ਗੁਰਜੰਟ ਸਿੰਘ, ਮੰਗਲ ਸਿੰਘ, ਦਿਆਲ ਚੰਦ, ਇੰਦਰਪਾਲ ਸਿੰਘ, ਇੰਦਰ ਸਿੰਘ, ਨਰਿੰਦਰ ਸਿੰਘ, ਹਰਜੀਤ ਸਿੰਘ, ਹਰਚਰਨ ਸਿੰਘ ਅਤੇ ਹਰਬੰਸ ਲਾਲ ਆਦਿ ਸਮੇਤ ਕਈ ਹੋਰ ਪੈਨਸ਼ਨਰ ਮੌਜੂਦ ਸਨ। ਮੀਟਿੰਗ ਦੇ ਅੰਤ ’ਚ ਸਭਨਾਂ ਲਈ ਚਾਹ ਪਾਣੀ ਦਾ ਪ੍ਰਬੰਧ ਕੀਤਾ ਗਿਆ ਸੀ।