ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਸਥਾਨਕ ਵਾਰਡ ਨੰਬਰ 26 ਦੇ ਕਰੀਬ ਦੋ ਦਰਜ਼ਨ ਅਕਾਲੀ ਤੇ ਕਾਂਗਰਸੀ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵੱਲੋਂ ਦਿੱਲੀ 'ਚ ਕੀਤੇ ਜਾ ਰਹੇ ਕੰਮਾਂ ਤੋਂ ਸੰਤੁਸ਼ਟ ਹੋ ਕੇ 'ਆਪ' 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। 'ਆਪ' ਵਰਕਰ ਦੀਪੂ ਚਗਤੀ ਅਤੇ ਰਿੰਕੂ ਕੁਮਾਰ ਦੀ ਪ੍ਰਰੇਰਣਾ ਸਦਕਾ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਆਮ ਆਦਮੀ ਪਾਰਟੀ ਵੱਲੋਂ ਹਲਕੇ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਆਗੂ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਕੀਤਾ ਗਿਆ। ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਕਈ ਪਰਿਵਾਰ ਰਵਾਇਤੀ ਪਾਰਟੀਆਂ ਤੋਂ ਪੱਲਾਂ ਛੁਡਾਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਲੀ ਵਿਖੇ ਲੋਕ ਭਲਾਈ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਲੋਕ ਫਾਇਦਾ ਉਠਾ ਰਹੇ ਹਨ। ਕਾਕਾ ਬਰਾੜ ਨੇ ਆਖਿਆ ਕਿ ਅਕਾਲੀਆਂ ਤੇ ਕਾਂਗਰਸੀਆਂ ਨੇ ਮਿਲਕੇ ਪੰਜਾਬ ਦਾ ਘਾਣ ਕੀਤਾ ਹੈ। ਅੱਜ ਨੌਬਤ ਇੱਥੋਂ ਤੱਕ ਆ ਗਈ ਹੈ ਕਿ ਲੋਕਾਂ ਦੇ ਸਿਰ 'ਤੇ ਕਰਜ਼ਾ ਐਨਾ ਚੜ ਚੁੱਕਾ ਹੈ ਕਿ ਲੋਕ ਖੁਦਕਸ਼ੀ ਕਰਨ ਨੂੰ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਜਾ ਰਹੀ ਹੈ ਅਤੇ ਉਨ੍ਹਾਂ ਭਰੋਸਾ ਦੁਆਇਆ ਕਿ ਜੋ ਦਿੱਲੀ ਵਿਖੇ ਕੰਮ ਹੋ ਰਹੇ ਹਨ ਉਹ ਪੰਜਾਬ ਵਿੱਚ ਵੀ ਹੋਣਗੇ ਅਤੇ ਪੰਜਾਬ ਫਿਰ ਤੋਂ ਖੁਸ਼ਹਾਲ ਸੂਬਾ ਬਣੇਗਾ। ਉਨ੍ਹਾਂ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਇਸ ਦੌਰਾਨ ਬਲਾਕ ਪ੍ਰਧਾਨ ਸੁਮਨ ਕੁਮਾਰ ਤੋਤੀ ਨੇ ਵੀ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕੀਤਾ। ਇਸ ਮੌਕੇ ਪਾਰਟੀ 'ਚ ਸ਼ਾਮਲ ਹੋਣ ਵਾਲੇ ਰਵੀ ਕੁਮਾਰ, ਸ਼ਨੀ ਕੁਮਾਰ, ਰਵੀ ਕੁਮਾਰ ਆਦਿ ਪਰਿਵਾਰਾਂ ਨੇ 'ਕਾਕਾ ਬਰਾੜ' ਨੂੰ ਵਿਸ਼ਵਾਸ ਦੁਆਇਆ ਕਿ ਉਹ ਪਾਰਟੀ ਦੀ ਚੜ੍ਹਦੀਕਲਾਂ ਲਈ ਕੰਮ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ 'ਚ ਦਿਨ ਰਾਤ ਮਿਹਨਤ ਕਰਨਗੇ। ਇਸ ਮੌਕੇ ਬਲਾਕ ਪ੍ਰਧਾਨ ਸੁਮਨ ਕੁਮਾਰ ਤੋਤੀ, ਜੋਨੀ ਭਾਟੀਆ, ਰੋਸ਼ਨ ਲਾਲ ਪ੍ਰਧਾਨ, ਚਿਮਨ ਲਾਲ, ਸੁਭਾਸ਼ ਕੁਮਾਰ, ਗੁਰਦੀਪ ਸਿੰਘ, ਧਰਮਪਾਲ, ਮਾਸਟਰ ਬਲਵਿੰਦਰ ਕੁਮਾਰ ਆਦਿ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ।