ਹਲਕੇ ਦੇ ਲੋਕ ਮਾਨ ਸਰਕਾਰ ਦੇ ਕੰਮ ਦੇ ਅਧਾਰ ਤੇ ਪਾਉਣਗੇ ਵੋਟ : ਵਿਧਾਇਕ ਕਾਕਾ ਬਰਾੜ
ਹਲਕੇ ਦੇ ਲੋਕ ਮਾਨ ਸਰਕਾਰ ਦੇ ਕੰਮ ਦੇ ਅਧਾਰ ਤੇ ਪਾਉਣਗੇ ਵੋਟ : ਵਿਧਾਇਕ ਕਾਕਾ ਬਰਾੜ
Publish Date: Sun, 07 Dec 2025 05:00 PM (IST)
Updated Date: Sun, 07 Dec 2025 05:03 PM (IST)

ਜਤਿੰਦਰ ਸਿੰਘ ਭੰਵਰਾ. ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਜਿਵੇਂ ਜਿਵੇਂ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਤਰੀਕ ਨਜ਼ਦੀਕ ਆ ਰਹੀ ਹੈ ਤਿਵੇਂ ਤਿਵੇਂ ਅਕਾਲੀ ਦਲ ਨੂੰ ਛੱਡਕੇ ਪੰਚਾਇਤਾਂ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਬੂੜਾ ਗੁੱਜਰ ਦੇ ਸਰਪੰਚ ਜਸਵੀਰ ਸਿੰਘ ਮੈਂਬਰਾਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਆਖਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ। ਇਸ ਮੌਕੇ ਮਾਰਕਿਟ ਕਮੇਟੀ ਮੁਕਤਸਰ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ, ਜਿਲ੍ਹਾ ਪ੍ਰੀਸ਼ਦ ਉਦੇਕਰਨ ਜ਼ੋਨ ਦੇ ਉਮੀਦਵਾਰ ਹਰਦੀਪ ਸਿੰਘ ਸੰਧੂ ਤੇ ਬਲਾਕ ਸੰਮਤੀ ਜ਼ੋਨ ਬੂੜਾ ਗੁੱਜਰ ਤੋਂ ਉਮੀਦਵਾਰ ਬਾਬਾ ਜਸਕਰਨ ਸਿੰਘ ਆਦਿ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਪਾਰਟੀ ’ਚ ਸ਼ਾਮਲ ਹੋਏ ਸਰਪੰਚ ਜਸਵੀਰ ਸਿੰਘ ਤੇ ਉਨ੍ਹਾਂ ਦੇ ਮੈਂਬਰਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਪਾਰਟੀ ’ਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵੱਡੇ ਉਪਰਾਲੇ ਕਰ ਰਹੀ ਹੈ ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ’ਚ ਆਮ ਆਦਮੀ ਪਾਰਟੀ ਵੱਡੀ ਜਿੱਤ ਹਾਸਿਲ ਕਰੇਗੀ ਤੇ ਪੰਜਾਬ ਦੇ ਵਿਕਾਸ ਨੂੰ ਹੋਰ ਅੱਗੇ ਲਿਜਾਇਆ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਵੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਤੇ ਖੁਸ਼ੀ ਪ੍ਰਗਟਾਈ ਤੇ ਪਾਰਟੀ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪਾਰਟੀ ’ਚ ਸ਼ਾਮਿਲ ਹੋਏ ਸਰਪੰਚ ਜਸਵੀਰ ਸਿੰਘ, ਮੇਜਰ ਸਿੰਘ ਮੈਂਬਰ, ਵਿਕਾ ਸਿੰਘ ਮੈਂਬਰ, ਸੇਵਾ ਸਿੰਘ ਮੈਂਬਰ ਤੇ ਜਸਪਾਲ ਸਿੰਘ ਪੋਹਲੀ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ ਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਆਮ ਆਦਮੀ ਪਾਰਟੀ ਹੀ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਪਿੰਡ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਤੇ ਪਿੰਡ ਵਾਸੀਆਂ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣਗੇ। ਇਸ ਮੌਕੇ ਸਾਬਕਾ ਸਰਪੰਚ ਰਾਜਾ ਸਿੰਘ, ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬੱਬਲੂ ਬਰਾੜ, ਪ੍ਰਧਾਨ ਅਜਵਿੰਦਰ ਸਿੰਘ ਰਾਜੂ ਪੂਨੀਆਂ, ਨੈਬ ਸਿੰਘ ਪੂਨੀਆਂ, ਬਲਵੀਰ ਸਿੰਘ ਭੀਮਾ, ਬੇਅੰਤ ਸਿੰਘ, ਗੁਰਦੇਵ ਸਿੰਘ ਸਾਬਕਾ ਮੈਂਬਰ, ਸਰਬਜੀਤ ਸਿੰਘ, ਬਿੰਦਰ ਸਿੰਘ, ਕੁਲਵੰਤ ਸਿੰਘ, ਮਲਕੀਤ ਸਿੰਘ, ਗੁਰਮੀਤ ਸਿੰਘ, ਗੁਰਭੇਜ਼ ਸਿੰਘ, ਗੁਰਮੀਤ ਸਿੰਘ ਸੈਕਟਰੀ, ਸੂਰਤ ਸਿੰਘ ਰੀਡਰ, ਮਨਜੀਤ ਸਿੰਘ ਕਾਲਾ, ਗੁਰਮੀਤ ਸਿੰਘ, ਪੁਸ਼ਕਰ ਬਰਾੜ, ਗੁਰਅਮ੍ਰਿੰਤ ਸਿੰਘ, ਚਰਨਜੀਤ ਸਿੰਘ ਸੰਧੂ ਪ੍ਰਧਾਨ, ਸਰਪੰਚ ਸੁਖਪਾਲ ਸਿੰਘ ਨਿੱਕਾ, ਗੁਰਪਾਲ ਸਿੰਘ, ਗੁਰਬਿੰਦਰ ਸਿੰਘ ਮਾਂਗਟ ਆਦਿ ਹਾ਼ਜਰ ਸਨ।